by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ ਅੰਗਰੇਜ਼ੀ ਵਿੱਚ ਕਮਜ਼ੋਰ ਬੱਚਿਆਂ ਤੇ ਵਿਦਿਆਰਥੀਆਂ ਲਈ ਸਪੋਕਨ ਇੰਗਲਿਸ਼ ਦਾ ਕੋਰਸ ਸ਼ੁਰੂ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਕੋਈ ਵੀ ਬੱਚਾ ਅੰਗਰੇਜ਼ੀ 'ਚ ਪਿੱਛੇ ਰਹੇ।
ਉਨ੍ਹਾਂ ਨੇ ਕਿਹਾ ਇਸ ਲਈ 50 ਕੇਦਰਾ ਵਿੱਚ ਸਪੋਕਨ ਇੰਗਲਿਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਕੋਰਸ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਗਰੇਜ਼ੀ ਦਾ ਇਹ ਕੋਰਸ 4 ਮਹੀਨਿਆਂ ਦਾ ਹੋਵੇਗਾ, ਇਸ ਵਿੱਚ 18 ਤੋਂ 35 ਸਾਲ ਦੇ ਨੌਜਵਾਨ ਭਾਗ ਲੈ ਸਕਦੇ ਹਨ।