ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਨਵਾਂ ਮੋੜ ਆਇਆ ਹੈ। ਜਿਥੇ ਪੁਲਿਸ ਨੇ ਭੂਪੀ ਰਾਣਾ ਤੇ 5 ਹੋਰ ਸ਼ਾਰਪ ਸ਼ੂਟਰਾ ਖ਼ਿਲਾਫ਼ ਚਾਰਜਸ਼ੀਟ ਦਾਖ਼ਿਲ ਕੀਤੀ ਹੈ। ਕਤਲ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਵਾਲੀ ਇਹ ਚਾਰਜਸ਼ੀਟ ਐਸ.ਆਈ. ਟੀ ਨੂੰ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਕੁਮਾਰ ਉਰਫ਼ ਲੱਠ, ਸੱਜਣ ਸਿੰਘਤੇ ਅਜੇ ਕੁਮਾਰ ਉਰਫ਼ ਸੰਨੀ, ਅਮਿਤ ਡਾਗਰ, ਕੌਸ਼ਲ ਚੋਧਰੀ ਤੇ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਤੇ ਅਪਰਾਧ ਐਕਟ ਦੇ ਦੋਸ਼ ਲਾਏ ਹਨ। ਇਸ ਦੇ ਤਹਿਤ ਹੀ ਇਨ੍ਹਾਂ ਤੇ ਬਣਦੀ ਕਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਪੁਲਿਸ ਗੈਂਗਸਟਰ ਗੌਰਵ ਪਡਿਆਲਾ ਉਰਫ ਲੱਕੀ ਪਡਿਆਲਾ ਖ਼ਿਲਾਫ਼ ਚਾਰਜਸ਼ੀਟ ਨਹੀਂ ਦਾਇਰ ਕਰ ਸਕੀ ਹੈ, ਜੋ ਕਿ ਗੌਰਵ ਬੰਬੀਹਾ ਗਰੁੱਪ ਨੂੰ ਚਲਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਦੀ ਭਾਲ ਕਰ ਰਹੀ ਹੈ। ਜਿਸ ਦੇ ਚਲਦੇ ਪੁਲਿਸ ਵਲੋਂ ਵੱਖ ਵੱਖ ਇਕੱਲਿਆਂ ਵਿੱਚ ਛਾਪਰਮਾਰੀ ਕੀਤੀ ਜਾ ਰਹੀ ਹੈ। ਸੂਚਨਾ ਮਿਲੀ ਹੈ ਕਿ ਉਹ ਅਸਟੈਲੀਆਂ ਭੱਜ ਗਿਆ ਸੀ। ਪੁਲਿਸ ਨੇ ਦੱਸਿਆ ਕਿ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਤੇ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। 3 ਸ਼ਾਰਪ ਸ਼ੂਟਰਾ ਨੇ ਖ਼ੁਲਾਸਾ ਕੀਤਾ ਹੈ ਕਿ ਸ਼ਗਨਪ੍ਰੀਤ ਸਿੰਘ ਚੋਥੇ ਸ਼ਾਰਪ ਸ਼ੂਟਰ ਨੂੰ ਜਾਣਦਾ ਹੈ। ਉਸ ਨੇ ਹੀ ਸਾਨੂੰ ਮਿਲਵਾਇਆ ਸੀ। ਉਨ੍ਹਾਂ ਨੇ ਕਿਹਾ ਕਿ ਵਿੱਕੀ ਦੇ ਘਰ ਦੀ ਰੇਕੀ ਕਰਨ ਲਈ ਆਪ ਸ਼ਗਨਪ੍ਰੀਤ ਸਿੰਘ ਕਾਰ ਦੀ ਵਰਤੋਂ ਕੀਤੀ ਸੀ।
ਜਿਕਰਯੋਗ ਹੈ ਕਿ ਸ਼ਗਨਪ੍ਰੀਤ ਇਸ ਵੇਲੇ ਅਸਟੈਲੀਆ ਵਿੱਚ ਹੈ। ਪੁਲਿਸ ਨੇ ਦੱਸਿਆ ਕਿ ਵਿੱਕੀ ਤੇ ਹਮਲਾ ਕਰਨ ਤੋਂ ਇਕ ਦਿਨ ਪਹਿਲਾ ਸ਼ਗਨਪ੍ਰੀਤ ਨੇ ਵਿੱਕੀ ਮਿੱਡੂਖੇੜਾ ਦੇ ਕਤਲਾ ਨੂੰ ਰਹਿਣ ਲਈ ਪਨਾਹ ਦਿੱਤੀ ਸੀ। ਵਿੱਕੀ ਮਿੱਡੂਖੇੜਾ ਮਾਮਲੇ ਵਿੱਚ ਤਿੰਨ ਕਾਤਲਾਂ ਨੂੰ ਸਮੇਤ 12 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ 2021,7 ਅਗਸਤ ਵਿੱਚ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ।
ਦੱਸ ਦਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਪੁਲਿਸ ਵਲੋਂ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਸਿੱਧੂ ਦੇ ਕਤਲ ਤੋਂ ਬਾਅਦ ਹੀ ਸ਼ਗਨਪ੍ਰੀਤ ਦਾ ਨਾਮ ਵੀ ਵਿੱਕੀ ਮਿੱਡੂਖੇੜਾ ਨਾਲ 'ਚ ਸਾਮਣੇ ਆ ਰਿਹਾ ਸੀ। ਸਿੱਧੂ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਇਸ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਸਰ ਵਿਖੇ ਦੋ ਸ਼ਾਰਪ ਸ਼ੂਟਰਾ ਜਗਰੂਪ ਤੇ ਮਨੂੰ ਦਾ ਐਨਕਾਊਂਟਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪੁਲਿਸ ਨੇ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈਂ ਕਿ ਪੁੱਛਗਿੱਛ ਦੌਰਾਨ ਉਸ ਕੋਲੋਂ ਵੱਡੇ ਖ਼ੁਲਾਸੇ ਹੋ ਸਕਦੇ ਹਨ।