ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਪੂਰੇ ਦੇਸ਼ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਯਾਦ ਕਰ ਰਿਹਾ ਹੈ। ਬਹਾਦਰ ਸੈਨਿਕਾਂ ਨੂੰ ਯਾਦ ਕਰਕੇ ਹਰ ਦੇਸ਼ ਵਾਸੀ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ, ਪਰ ਉਨ੍ਹਾਂ ਦਾ ਸੋਚ ਕੇ ਸਰ ਮਾਨ ਨਾਲ ਉੱਚਾ ਹੋ ਜਾਂਦਾ ਹੈ। ਦੇਸ਼ ਕਾਰਗਿਲ ਵਿਜੇ ਦਿਵਸ ਸੀ 23ਵੀ ਵਦੇਗੰਢ ਮਨ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਫੋਜੀਆਂ ਨੂੰ ਬਹਾਦਰੀ ਨੂੰ ਯਾਦ ਕਰਦਿਆਂ ਸਲੈਮ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਮਾਂ ਭਾਰਤੀ ਦੇ ਮਾਣ ਤੇ ਮਹਿਮਾ ਦਾ ਪ੍ਰਤੀਕ ਹੈ, ਇਸ ਮੌਕੇ ਮੈਂ ਦੇਸ਼ ਦੇ ਸਾਰੇ ਬਹਾਦਰ ਪੁੱਤਰਾਂ ਨੂੰ ਸਲੈਮ ਕਰਦਾ ਹਾਂ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਬਹਾਦਰੀ ਨੂੰ ਪੂਰਾ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਰਗਿਲ ਵਿਜੇ ਦੇ ਮੌਕੇ ਤੇ ਹਥਿਆਰਬੰਦ ਫੋਜ ਦੀ ਬਹਾਦਰੀ ਨੂੰ ਸਲੈਮ ਕੀਤਾ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ ਭਾਰਤ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਸਲਾਮ ਕਰਦੇ ਹਨ। ਉਨ੍ਹਾਂ ਨੇ ਕਿਹਾ ਉਹ ਸਾਡੇ ਦੇਸ਼ ਲਈ ਬੇਹੱਦ ਕਠਿਨ ਹਲਾਤਾਂ ਨਾਲ ਲੜਿਆ ਕਰ ਰਹੇ ਹਨ। ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾ ਯਾਦ ਰੱਖਣਗੇ।
ਦੇਸ਼ ਦੀ ਨਵੀ ਬਣੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਫੋਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕੀਤਾ ਹੈ ਕਿ ਕਾਰਗਿਲ ਵਿਜੇ ਦਿਵਸ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਅਸਾਧਾਰਨ ਬਹਾਦਰੀ ਦਾ ਪ੍ਰਤੀਕ ਹੈ। ਮੈ ਉਨ੍ਹਾਂ ਸਾਰੇ ਬਹਾਦਰ ਸੈਨਿਕਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਭਾਰਤ ਮਾਤਾ ਦੀ ਰੱਖਿਆ ਲਈ ਆਪਣੀਆਂ ਜਾਨਾ ਕੁਰਬਾਨ ਕੀਤੀਆਂ ਹਨ।