ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ ਦੱਸ ਦਈਏ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਵੱਡਾ ਝੱਟਕਾ ਦਿੱਤਾ ਹੈ। ਲਖੀਮਪੁਰ ਖੇੜੀ ਦੇ ਟਿਕੁਨੀਆ 'ਚ ਹੋਈ ਹਿੰਸਾ ਵਿੱਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦਾ ਮੁੱਖ ਦੋਸ਼ੀ ਕੇਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਹਾਈ ਕੌਰਟ ਨੇ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਲਖਨਊ ਬੈਚ ਦੇ ਜਸਟਿਸ ਕ੍ਰਿਸ਼ਨ ਪਹਿਲ ਨੇ ਇਸ ਮਾਮਲੇ 'ਤੇ ਆਪਣਾ ਫੈਸਲਾ ਸੁਰਖਿਅਤ ਰੱਖ ਲਿਆ ਸੀ, ਜਿਸ ਤੋਂ ਬਾਅਦ ਅੱਜ ਇਕ ਮਾਮਲੇ ਦੀ ਸੁਣਵਾਈ ਹੋਣੀ ਸੀ। ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਟਿਕੁਨੀਆ ਮਾਮਲੇ 'ਚ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜਮਾਨਤ ਦਿੱਤੀ ਸੀ ਪਰ ਬਾਅਦ ਵਿੱਚ ਅਦਾਲਤ ਨੇ ਉਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾ ਪੀੜਤ ਪਰਿਵਾਰ ਨੂੰ ਆਪਣਾ ਫੈਸਲਾ ਸੁਣਾਉਣ ਦਾ ਪੂਰਾ ਮੌਕਾ ਦੇਣਗੇ। ਉਸ ਤੋਂ ਬਾਅਦ ਹੀ ਉਹ ਜ਼ਮਾਨਤ 'ਤੇ ਕੋਈ ਫ਼ੈਸਲਾ ਸੁਣਾਉਣਗੇ ਫ਼ਿਲਹਾਲ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜੇਲ ਵਿੱਚ ਹੀ ਰੱਖਿਆ ਗਿਆ ਹੈ। ਇਸ ਗਲ ਦੀ ਵੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਘਟਨਾ 'ਚ ਦੋਸ਼ੀ ਅੰਕਿਤ ਦਾਸ ਤੇ ਆਸ਼ੀਸ਼ ਦੀਆਂ ਬੰਦੂਕਾਂ 'ਚੋ ਗੋਲੀਬਾਰੀ ਹੋਈ ਸੀ। ਪੁਲਿਸ ਵਲੋਂ ਦੋਨਾਂ ਦੇ ਹਥਿਆਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਜ਼ਮਾਨਤ ਤੇ ਬਹਾਰ ਬੀ ਆਇਆ ਸੀ। ਕਿਸਾਨਾਂ ਨੂੰ ਆਪਣੀ ਜੀਪ ਨਾਲ ਕੁਚਲਣ ਵਾਲੀ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾਨੂੰ 5 ਦਿਨ ਦੀ ਹਾਈ ਕੋਰਟ ਦੀ ਲਖਨਊ ਬੈਚ ਤੋਂ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਐਸਆਈਟੀ ਨੇ 5000 ਪਣੀਆਂ ਦੀ ਚਾਰਜਸ਼ੀਟ ਦਾਖਿਲ ਕੀਤੀ ਸੀ।