ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵਲੋਂ ਹਾਈ ਕੋਰਟ ਵਿੱਚ ਦਾਖਲ ਪਟੀਸ਼ਨ 'ਚ ਦਲਿਤ ਸਮਾਜ ਨੂੰ ਆ - ਕਾਰਜਕੁਸ਼ਲ ਦੱਸਣ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਅਤਿਆਚਾਰ ਰੋਕੂ ਐਕਟ 1989 ਤਹਿਤ ਮਾਮਲਾ ਦਰਜ ਨਾ ਕਰਨਾ ਦਲਿਤ ਵਿਰੋਧੀ ਕਾਰਵਾਈ ਹੈ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਚਾਰ ਮਹੀਨਿਆਂ ਦੌਰਾਨ ਵੀ ਲਗਾਤਾਰ ਦਲਿਤ ਸਮਾਜ ਦੇ ਖ਼ਿਲਾਫ਼ ਫੈਸਲੇ ਲੈ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਨੇ ਕਿਹਾ ਬਹੁਜਨ ਸਮਾਜ ਪਾਰਟੀ ਨੇ ਸਿੱਧੂ ਖ਼ਿਲਾਫ਼ ਦਲਿਤ ਵਰਗ ਜਾਤੀਵਾਦੀ ਸੋਚ ਰੱਖਣ ਖ਼ਿਲਾਫ਼ ਸਾਰੇ ਪੰਜਾਬ ਵਿੱਚ ਰੋਸ਼ ਪ੍ਰਦਸ਼ਨ ਕੀਤੇ ਹਨ ਤੇ ਕਾਰਵਾਈ ਹਿੱਤ ਗਵਰਨਰ ਨੂੰ ਮਨੋਰਦਮ ਦਿਤੇ ਹਨ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ AG ਅਨਮੋਲ ਰਤਨ ਸਿੱਧੂ ਦੇ ਅਸਤੀਫ਼ਾ ਦੇਣ ਤੇ ਬਹੁਜਨ ਸਮਾਜ ਦੇ ਲੋਕਾਂ ਦੀ ਜਿੱਤ ਹੈ। ਇਸ ਦੇ ਨਾਲ ਹੀ ਸਾਡੀ ਕੀਨੇ ਵਾਲੀ ਬਸਪਾ ਨਾਲ ਕਈ ਵਾਰ ਮੀਟਿੰਗ ਵੀ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕੁਝ ਦਿਨਾਂ ਦੇ ਦਬਾਅ ਹੇਠਾਂ ਹੀ ਪੰਜਾਬ ਸਰਕਾਰ ਮੈਦਾਨ ਛੱਡ ਕੇ ਭੱਜ ਚੁੱਕੀ ਹੈ।
ਜਿਕਰਯੋਗ ਹੈ ਕਿ ਕੱਲ ਪੰਜਾਬ ਦੇ AG ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਨੇ ਅਸਤੀਫਾ ਮੁੱਖ ਮੰਤਰੀ ਨੂੰ ਦਿੱਤਾ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਸਤੀਫਾ ਵਾਪਿਸ ਲੈਣ ਲਈ ਵੀ ਕਿਹਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ AG ਨਿਯੁਕਤ ਕੀਤਾ ਸੀ।
ਉਨ੍ਹਾਂ ਨੇ ਅਸਤੀਫ਼ੇ ਦਾ ਕਾਰਨ ਦੱਸ ਦੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਕੰਮ ਪਾ ਜਾਂਦੇ ਹਨ, ਜਿਸ ਕਾਰਨ ਉਹ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਦੱਸਿਆ ਜਾ ਰਿਹਾ ਸੀ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਅਸਤੀਫਾ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਨ ਨਹੀਂ ਹੈ ।