ਨਿਊਜ਼ ਡੈਸਕ (ਸਿਮਰਨ) : ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕੈਬਿਨਟ ਮੰਤਰੀ ਅਤੇ ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਦੇ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਕੈਬਿਨਟ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ 'ਚ ਪੰਜਾਬ ਪਬਲਿਕ ਵੇਸਟ ਮੈਨੇਜਮੈਂਟ ਸੁਸਾਇਟੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਨ ਰੱਖਣਾ ਸਾਡਾ ਵੀ ਫਰਜ਼ ਬਣਦਾ ਹੈ। ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕੁਦਰਤ ਦੀ ਸੰਭਾਲ ਲਈ ਸਖ਼ਤ ਕਦਮ ਚੁੱਕਣ ਦਾ ਇਹ ਸਹੀ ਸਮਾਂ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਮੀਟਿੰਗ ਵਿੱਚ ਹਿੱਸਾ ਲਿਆ। ਚੌਗਿਰਦੇ ਦੀ ਸਾਂਭ-ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ‘ਚ ਸਰਕਾਰ ਪੰਜਾਬ ਦੀ ਤਰੱਕੀ ਵਾਸਤੇ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਵਾਤਾਵਰਨ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। pic.twitter.com/e4T7xA7iWS
— Gurmeet Singh Meet Hayer (@meet_hayer) July 27, 2022
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਤਰੱਕੀ ਲਈ ਉਦਯੋਗਿਕ ਵਿਕਾਸ ਲਈ ਵਚਨਬੱਧ ਹੈ ਪਰ ਇਸ ਦੇ ਨਾਲ ਹੀ ਵਾਤਾਵਰਨ ਨਾਲ ਖਿਲਵਾੜ ਕਰਨ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਆਪਕ ਜਾਗਰੂਕਤਾ ਦੀ ਲੋੜ ਹੈ, ਇਸ ਲਈ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਤਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਹਰਿਆ ਭਰਿਆ ਪੰਜਾਬ ਬਣਾਉਣ ਦਾ ਮਿਸ਼ਨ ਸਾਕਾਰ ਕੀਤਾ ਜਾ ਸਕੇਗਾ।
ਦੂਜੇ ਪਾਸੇ ਕੈਬਿਨਟ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਪ੍ਰਦੂਸ਼ਣ ਵਿਰੁੱਧ ਕੋਈ ਪਰਵਾਹ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਅਤੇ ਇਸਦੇ ਨਾਲ ਹੀ ਮੰਤਰੀ ਨੇ ਸੁਸਾਇਟੀ ਨੂੰ ਇਸ ਉਦੇਸ਼ ਲਈ ਵੱਧ ਤੋਂ ਵੱਧ ਕੰਪਨੀਆਂ ਨਾਲ ਜੁੜਨ ਅਤੇ ਇਸ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਮਾਡਲ ਬਣਾਉਣ ਦੀ ਸਲਾਹ ਦਿੱਤੀ।