ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ CT Institute ਵਿਖੇ ਪੇਪਰ ਦੇਣ ਆਏ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਤੇ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ CT Institute ਵਿੱਚ ਉਸ ਸਮੇਂ ਹੰਗਾਮਾ ਹੋ ਗਿਆ। ਜਦੋ ਪਾਪੀ ਦੇਣ ਆਏ ਵਿਦਿਆਰਥੀਆਂ ਦੇ ਕੜੇ ਉਤਰਵਾਏ ਗਏ ਜਿਸ ਕਾਰਨ ਗੁੱਸੇ 'ਚ ਆਏ ਬੱਚਿਆਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ।
ਬੱਚਿਆਂ ਦੇ ਪਰਿਵਾਰਾਂ ਤੇ ਸਿੱਖ ਤਾਲਮੇਲ ਕਮੇਟੀ ਦੇ ਮੈਬਰ ਮੌਕੇ ਤੇ CT Institute ਪਹੁੰਚੇ। ਇਸ ਘਟਨਾ ਨਾਲ ਸਿੱਖ ਭਾਈਚਾਰੇ ਵਿੱਚ ਕਾਫ਼ੀ ਰੋਸ਼ ਦੇਖ ਨੂੰ ਮਿਲਿਆ ਹੈ। ਬੱਚਿਆਂ ਦੇ ਪਰਿਵਾਰ ਵਲੋਂ ਇਸ ਘਟਨਾ ਦੀ ਨਿੰਦਾ ਵੀ ਕੀਤੀ ਗਈ ਹੈ।
ਇਸ ਘਟਨਾ ਦੀ ਸੂਚਨਾ ਮੌਕੇ ਤੇ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਮੈਨੇਜਮੈਟ ਦੇ ਤਿੰਨ ਮੈਬਰਾਂ ਨੂੰ ਥਾਣੇ ਲੈ ਗਈ। ਪੁਲਿਸ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ CT Institute 'ਚ ਪੇਪਰ ਦੌਰਾਨ ਵਿਦਿਆਰਥੀਆਂ ਦੇ ਕੜੇ ਉਤਰਵਾਏ ਗਏ। ਜਿਸ ਨੂੰ ਲੈ ਕੇ ਪਰਿਵਾਰਿਕ ਮੈਬਰਾਂ ਵਲੋਂ ਪ੍ਰਦਸ਼ਨ ਕੀਤਾ ਗਿਆ ਤੇ ਕਾਰਵਾਈ ਦੀ ਮੰਗ ਵੀ ਕੀਤੀ ਗਈ।
ਉੱਥੇ ਹੀ ਸਿੱਖ ਤਾਲਮੇਲ ਕਮੇਟੀ ਦੇ ਮੈਬਰ ਨੇ ਦੱਸਿਆ ਕਿ ਇਹ ਘਟਨਾ ਪਹਿਲਾ ਬਠਿਡਾ ਵਿੱਚ ਹੋਈ ਸੀ ਹੁਣ ਜਲੰਧਰ ਦੇ CT Institute ਵਿੱਚ ਪੇਪਰ ਦੌਰਾਨ ਨੌਜਵਾਨਾਂ ਦੇ ਕੜੇ ਉਤਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਉਨ੍ਹਾਂ ਨੇ ਨਿੰਦਾ ਕੀਤਾ ਹੈ ਤੇ CM ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਕਾਰਵਾਈ ਕਰਨ।