ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਦੀ ਸਿਹਤ ਫਿਰ ਖ਼ਰਾਬ ਹੋ ਗਈ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਰੋਡਰੇਜ ਮਾਮਲੇ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਹਨ। ਦੱਸਿਆ ਜਾ ਰਿਹਾ ਹੀ ਕਿ ਨਵਜੋਤ ਸਿੰਘ ਸਿੱਧੂ ਦੇ ਦੰਦਾਂ ਵਿੱਚ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ਼ ਲਈ ਲਿਜਾਇਆ ਗਿਆ ਹੈ। ਸਿੱਧੂ ਨੂੰ ਸੁਰੱਖਿਆ ਨਾਲ ਡਾਕਟਰ ਕੋਲੋਂ ਪਹੁੰਚਾਇਆ ਗਿਆ ਹੈ। ਇਕ ਘੰਟੇ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਜੇਲ੍ਹ ਲੈ ਕੇ ਆਇਆ ਗਿਆ।
ਨਵਜੋਤ ਸਿੰਘ ਸਿੱਧੂ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਸਮੇ ਤੋਂ ਦੰਦਾਂ ਨਾਲ ਖਾਣ ਵਿੱਚ ਤਕਲੀਫ ਹੋ ਰਹੀ ਸੀ। ਉਨ੍ਹਾਂ ਨੂੰ ਇਸ ਸਬੰਧ ਵਿੱਚ ਡਾਕਟਰ ਕੋਲ ਲਿਜਾਇਆ ਗਿਆ ਸੀ। ਸਿੱਧੂ ਦੇ ਵਕੀਲ ਨੇ ਕਿਹਾ ਕਿ ਉਹ ਜੇਲ੍ਹ ਵਿੱਚ ਠੀਕ ਹਨ। ਉਨ੍ਹਾਂ ਨੂੰ ਸਿਹਤ ਨਾਲ ਜੁੜੀਆਂ ਸਮਸਿਆਵਾਂ ਚਲ ਰਹੀਆਂ ਹਨ। ਜਿਸ ਦਾ ਇਲਾਜ ਕੀਤਾ ਹੈ ਰਿਹਾ ਹੈ ਇਸ ਤੋਂ ਇਲਾਵਾ ਜੇਲ੍ਹ ਵਿੱਚ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਜਿਕਰਯੋਗ ਹੈ ਕਿ ਪਹਿਲਾ ਨਵਜੋਤ ਸਿੰਘ ਸਿੱਧੂ ਨੂੰ ਲਿਵਰ ਦੀ ਬਿਮਾਰੀ ਸੀ, ਉਸ ਦਾ ਵੀ ਇਲਾਜ ਉਨ੍ਹਾਂ ਦਾ ਚੱਲ ਰਿਹਾ ਹੈ।