by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡਿਪਟੀ ਮੇਅਰ ਤੇ ਕਾਂਗਰਸੀ ਆਗੂ ਹਰਸਿਮਰਜੀਤ ਬੰਟੀ ਨੇ ਆਪਣੇ ਅਹੁਦੇ ਤੋਂ ਕਾਂਗਰਸ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਜੀਤ ਬੰਟੀ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੋਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੰਬੇ ਸਮੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਤੋਂ ਨਾਰਾਜ਼ ਹਨ। ਜਿਸ ਕਾਰਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਹਰਸਿਮਰਜੀਤ ਬੰਟੀ ਨੇ ਕਿਹਾ ਕਿ ਉਹ ਪਿਛਲੇ 60 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਪਰ ਕਈ ਵਰਕਰਾਂ ਵਲੋਂ ਰੀਡ ਦੀ ਹੱਡੀ ਨੂੰ ਤੋੜਿਆ ਜਾ ਰਿਹਾ ਹੈ, ਉਨ੍ਹਾਂ ਨੇ ਕਿਹਾ ਕਿ ਜਲੰਧਰ ਵੈਸਟ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੇ ਆਪਣੇ ਹੰਕਾਰ ਕਾਰਨ ਪਾਰਟੀ ਵਰਕਰਾਂ ਨਾਲ ਕੋਈ ਤਾਲਮੇਲ ਨਹੀਂ ਰੱਖਿਆ , ਜਿਸ ਕਾਰਨ ਲੋਕ ਤੇ ਪ੍ਰਤੀ ਤਰਕਰ ਉਨ੍ਹਾਂ ਤੋਂ ਨਾਰਾਜ਼ ਹਨ ਤੇ ਉਨ੍ਹਾਂ ਨੂੰ ਹਾਰ ਮਿਲੀ ਹੈ।