by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਨਾਲ ਆਪਣੇ ਜੱਦੀ ਪਿੰਡ ਸਤੋਜ ਪਹੁੰਚੇ ਹਨ। ਮੁੱਖ ਮੰਤਰੀ ਮਾਨ ਨੇ ਨਾਲ ਉਨ੍ਹਾਂ ਦੀ ਪਤਨੀ ਤੇ ਮਾਂ ਭੈਣ ਤੋਂ ਇਲਾਵਾ ਪਾਰਟੀ ਦੇ ਆਗੂ ਵੀ ਸ਼ਾਮਿਲ ਹਨ।
ਦੱਸ ਦਈਏ ਇਸ ਦੌਰਾਨ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਮਾਨ ਦਾ ਸਵਾਗਤ ਵੀ ਕੀਤਾ, ਇਸ ਤੋਂ ਬਾਅਦ CM ਮਾਨ ਨੇ ਸਭ ਨਾਲ ਮੁਲਾਕਾਤ ਤੋਂ ਬਾਅਦ ਗੁਰੂਘਰ ਜਾ ਕੇ ਲੰਗਰ ਵੀ ਛਕਿਆ। ਮਾਨ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਜਲਦ ਹੀ ਪਿੰਡ 'ਚ ਨਵੇਂ ਪ੍ਰੋਜੈਕਟਾਂ ਦੀ ਸ਼ੁਰੁਆਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਵੀ ਕਈ ਐਲਾਨ ਕੀਤੇ ਹਨ।