ਨਿਊਜ਼ ਡੈਸਕ 3 ਅਗਸਤ (ਸਿਮਰਨ) : ਦੇਸ਼ ਭਰ ਦੇ ਵਿਚ ਵੱਧ ਰਹੀ ਮਹਿੰਗਾਈ ਦੇ ਨਾਲ ਲੋਕਾਂ ਦਾ ਬੁਰਾ ਹਾਲ ਹੈ। ਇਸ ਮੁੱਦੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਨੂੰ ਲੈਕੇ ਕੇਂਦਰ ਸਰਕਾਰ ਤੋਂ ਕਈ ਸਵਾਲ ਕੀਤੇ ਹਨ।
ਉਨ੍ਹਾਂ ਕਿਹਾ ਹੈ ਕਿ ਇਸ ਸਮੇ ਪੰਜਾਬ ਦੇ ਕਿਸਾਨ ਅਤੇ ਲੋਕ ਮਹਿੰਗਾਈ ਦੀ ਮਾਰ ਹੇਠ ਹਨ, ਕਿਸਾਨ ਅਨਾਜ ਦੀ ਪੈਦਾਵਾਰ ਲਈ ਜੋ ਪੈਸੇ ਲਾਉਂਦੇ ਸਨ, ਉਸ ਦੀ ਲਾਗਤ ਹੁਣ ਵੱਧ ਕੇ ਦੁਗਣੀ ਹੋ ਗਈ ਹੈ। ਇਸਦੇ ਨਾਲ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨ ਲਈ ਵੀ ਕਾਫੀ ਮੁਸ਼ਕਿਲ ਦਾ ਸਾਮਣੇ ਕਰਨਾ ਪੈਂਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਪੈਟਰੋਲੀਅਮ ਪਦਾਰਥਾ 'ਤੇ ਵੀ ਟੈਕਸ ਵਧਾ ਦਿੱਤਾ ਗਿਆ ਹੈ ਅਤੇ ਜੀ.ਐੱਸ.ਟੀ ਦੀਆਂ ਦਰਾਂ ਵੀ ਵਧੀਆਂ ਹਨ। ਇਸੇ ਕਾਰਨ ਹੀ ਦੇਸ਼ ਦੇ ਵਿਚ ਮਹਿੰਗਾਈ ਵਧੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਨੇ 300 ਯੂਨਿਟ ਮੁਫ਼ਤ ਬਿਜਲੀ ਦੇਕੇ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਹੀ ਦਿੱਤੀ। ਉਨ੍ਹਾਂ ਸੰਸਦ 'ਚ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲ ਦੇ ਹੱਲ ਲਈ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।