4 ਅਗਸਤ, ਨਿਊਜ਼ ਡੈਸਕ (ਸਿਮਰਨ) : ਪੰਜਾਬ ਦੇ ਸਿਵਲ ਹਸਪਤਾਲ ਅਕਸਰ ਹੀ ਵਿਵਾਦ ਦੇ ਵਿਚ ਰਹਿੰਦੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਤੋਂ ਸਾਮਣੇ ਆਇਆ ਹੈ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਹੁੰਦੀ ਰਹਿੰਦੀ ਹੈ ਤੇ ਪ੍ਰਸਾਸ਼ਨ ਦਾ ਵੀ ਇਸ ਪਾਸੇ ਕੋਈ ਧਿਆਨ ਨਹੀਂ ਹੁੰਦਾ ਹੈ। ਹੁਣ ਵੀ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਇਕ ਬਜ਼ੁਰਗ ਪ੍ਰੇਮ ਲਾਲ ਸਿਵਲ ਹਸਪਤਾਲ਼ ਵਿੱਚ ਦਾਖਲ ਸਨ ਜਿਨ੍ਹਾਂ ਦੇ ਪਰਿਵਾਰਕ ਮੈਬਰਾਂ ਨੇ ਦੋਸ਼ ਲਗਾਏ ਹਨ ਕਿ ਹਸਪਤਾਲ ਦੇ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਸਾਡੇ ਮਰੀਜ਼ ਦੀ ਮੌਤ ਹੋਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਰਿਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਸਨ ਜਿਥੋਂ ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਉਹਨਾਂ ਨੂੰ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ ਪਰ ਸਿਵਲ ਹਸਪਤਾਲ ਗੁਰਦਾਸਪੁਰ ਦਾ ਸਟਾਫ਼ ਬਹੁਤ ਜ਼ਿਆਦਾ ਲਾਪ੍ਰਵਾਹ ਹੈ। ਉਨ੍ਹਾਂ ਵੱਲੋਂ ਮੇਰੇ ਦਾਦਾ ਜੀ ਨੂੰ ਆਕਸੀਜ਼ਨ ਸਿਲੰਡਰ ਨਹੀਂ ਦਿੱਤਾ ਗਿਆ।
ਉਹਨਾਂ ਨੇ ਦੱਸਿਆ ਕਿ ਐਂਬੂਲੈਂਸ ਕਰੀਬ ਡੇਢ ਘੰਟਾ ਖੜੀ ਰਹੀ ਪਰ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਆਕਸੀਜਨ ਸਿਲੰਡਰ ਨਹੀਂ ਦਿੱਤਾ ਗਿਆ ਅਤੇ ਸਾਨੂੰ ਇਧਰ-ਉਧਰ ਦੌੜਾਂਦੇ ਰਹੇ ਜਿਸ ਕਰਕੇ ਉਹਨਾਂ ਦੀ ਮੌਤ ਹੋ ਗਈ।
ਓਥੇ ਹੀ ਪਰਿਵਾਰਿਕ ਮੈਬਰਾ ਨੇ ਡਾਕਟਰਾਂ ਖਿਲਾਫ ਕਾਰਵਾਈ ਦੀ ਮੰਗ ਕਿਤੀ ਹੈ ਤੇ ਜਦੋ ਇਸ ਸਬੰਧ ਵਿੱਚ ਜਦੋ ਸਿਵਲ ਹਸਪਤਾਲ ਐਸ ਐਮ ਉ ਦੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾ ਉਨ੍ਹਾਂ ਨੇ ਕੁਝ ਵੀ ਬੋਲਣ ਤੋ ਇਨਕਾਰ ਕਰ ਦਿੱਤਾ ਅਤੇ ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਵੀ ਨਹੀਂ ਪਤਾ।