by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਬਰੈਂਪਟਨ ਵਿੱਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਵਿਦਿਆਰਥੀ ਦਾ ਨਾਂ ਲਖਵੀਰ ਸਿੰਘ ਉਰਫ਼ ਲੱਕੀ ਦੱਸਿਆ ਜਾ ਰਿਹਾ ਹੈ। ਇਸ ਕਤਲ ਦੇ ਮਾਮਲੇ ਵਿੱਚ ਉਸ ਕੇ ਇਕ ਕੈਨੇਡਾ ਵਿੱਚ ਰਹਿੰਦੇ ਦੋਸਤ ਸ਼ਰਨਦੀਪ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੂੰ ਅਦਾਤਲ ਵਿੱਚ ਵੀ ਪੇਸ਼ ਕੀਤਾ ਗਿਆ ਹੈ।
ਮ੍ਰਿਤਕ ਲਖਵੀਰ ਸਿੰਘ ਬੈਂਸ ਦਾ ਪਿਛੋਕੜ ਪੰਜਾਬ ਦੇ ਬਲਾਚੌਰ ਦਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਵੀ ਕੈਨੇਡਾ ਵਿੱਚ ਇਕ 31 ਸਾਲ ਦੇ ਪੰਜਾਬੀ ਨੌਜਵਾਨ ਲਕਸ਼ਬੀਰ ਸ਼ਿੰਘ ਦੀ ਡੁੱਬਣ ਨਾਲ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਉਸ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ, ਕੈਨੇਡਾ ਵਿੱਚ ਆਏ ਦਿਨ ਕਤਲ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ।