9 ਅਗਸਤ, ਨਿਊਜ਼ ਡੈਸਕ (ਸਿਮਰਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਵਿਚ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਲਈ ਪੇਂਡੂ ਵਿਕਾਸ ਫੰਡ ਵਜੋਂ 1760 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਮੁੱਖਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਇਹ ਫੰਡ ਪੇਂਡੂ ਵਿਕਾਸ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਅਸੀਂ ਇੱਕ ਮਤਾ ਵੀ ਲਿਆ ਰਹੇ ਹਾਂ ਜਿਸ ਵਿੱਚ ਲਿਖਿਆ ਹੋਵੇਗਾ ਕਿ ਇਹ ਸਾਰਾ ਫੰਡ ਪਿੰਡਾਂ ਦੇ ਵਿਕਾਸ ਲਈ ਖਰਚਿਆ ਜਾਵੇਗਾ। ਸੀ.ਐੱਮ ਮਾਨ ਨੇ ਕਿਹਾ ਕਿ ਜੋ ਫ਼ੰਡ ਕੇਂਦਰ ਵੱਲੋਂ ਦਿੱਤਾ ਗਿਆ ਹੈ ਉਹ ਉਸੇ ਤਰ੍ਹਾਂ ਨਾਲ ਹੀ ਵਰਤਿਆ ਜਾਵੇਗਾ
ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿਚ ਪ੍ਰਸਤਾਵਿਤ ਬਿਜਲੀ ਐਕਟ ਦਿੱਤਾ ਹੈ ਜਿਸ ਦਾਅਸੀਂ ਵਿਰੋਧ ਕੀਤਾ ਹੈ। ਅਸੀਂ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇਸ ਬਿੱਲ 'ਤੇ ਪਹਿਲਾਂ ਚਰਚਾ ਕੀਤੀ ਜਾਵੇ ਅਤੇ ਇਸਦੇ ਫਾਇਦੇ ਅਤੇ ਨੁਕਸਾਨ ਲੋਕਾਂ ਨੂੰ ਦੱਸੇ ਜਾਣ। ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਹਸਪਤਾਲਾਂ ਨੂੰ ਬਕਾਇਆ ਪੈਸਾ ਆਯੂਸ਼ਮਾਨ ਭਾਰਤ ਸਕੀਮ ਜਾਰੀ ਕਰ ਦਿੱਤੀ ਹੈ, ਹੁਣ ਸਰਕਾਰ ਨੂੰ ਇਸ ਮਾਮਲੇ 'ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਇਨ੍ਹੀ ਦਿਨੀਂ ਦਿੱਲੀ ਦੌਰੇ ਤੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨੀ ਹੈ ਅਤੇ ਪੰਜਾਬ ਦੇ ਮਸਲੇ ਹੱਲ ਕਰਵਾਉਣੇ ਹਨ। ਇਸੇ ਲਈ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਵੀ ਮੁਲਾਕਾਤ ਕੀਤੀ ਹੈ।