ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਬੱਸ ਅਪਰੇਟਰਾਂ ਵੱਲੋਂ ਕੀਤੀ ਗਈ ਬੱਸਾਂ ਦੀ ਹੜਤਾਲ ਦਾ ਅਸਰ ਅੰਮ੍ਰਿਤਸਰ ਚ ਵੀ ਦੇਖਣ ਨੂੰ ਮਿਲਿਆ। ਜਲੰਧਰ ਵਿੱਚ ਅੱਜ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਚੱਕਾ ਜਾਮ ਕੀਤਾ ਹੈ। ਊਨਾ ਨੇ ਕਿਹਾ ਹੈ ਕਿ ਅਸੀਂ ਆਪਣੀਆਂ ਮੰਗਾ ਲਈ ਲੰਮੇ ਸਮੇ ਤੋਂ ਸੂਬਾ ਸਰਕਾਰ ਨੂੰ ਅਪੀਲ ਕਰ ਰਹੇ ਹਾਂ ਪਰ ਸਰਕਾਰ ਵਲੋਂ ਉਨ੍ਹਾਂ ਦੀ ਮੰਗਾ ਤੇ ਧਿਆਨ ਨਹੀਂ ਦਿੱਤਾ ਜਾ ਰਹੀਆਂ ਹੈ। ਇਸ ਹੜਤਾਲ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਾ ਰਹੀ ਹੈ।
ਪੰਜਾਬ ਮੋਟਰ ਯੂਨੀਅਨ ਨੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਜਿਸ ਤਰਾਂ ਸਰਕਾਰੀ ਬੱਸਾਂ ਵਾਲਿਆਂ ਨੂੰ ਸਹਾਇਤਾ ਦਿੱਤੀ ਜਾਂਦੀ ਹੈ। ਉਸ ਤਰਾਂ ਹੀ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਹੀ ਦਿੱਤੀ ਜਾਵੇ।
ਆਗੂਆਂ ਨੇ ਕਿਹਾ ਕਿ ਬੱਸ ਅੱਡੀਆਂ 'ਤੇ ਬੱਸਾਂ ਖੜਿਆ ਕਰਕੇ ਰੋਸ਼ ਜ਼ਾਹਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਬੱਸਾਂ ਤੇ ਕਾਲੀਆ ਝੰਡੀਆਂ ਲੱਗਾ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਵੀ ਉਨ੍ਹਾਂ ਦੀ ਮੰਗਾ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ।