9 ਅਗਸਤ, ਨਿਊਜ਼ ਡੈਸਕ (ਸਿਮਰਨ): ਕਪੂਰਥਲਾ ਤੋਂ ਇੱਕ ਦਿਲ ਦਹਿਲਾਉਣ ਦਾ ਮਾਮਲਾ ਸਾਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਇੰਦਵਾਲ ਰੋਡ 'ਤੇ ਦੁਪਹਿਰ ਕਰੀਬ 2 ਵਜੇ ਡੇਢ ਸਾਲ ਦਾ ਪਰਵਾਸੀ ਮਜਦੂਰ ਦਾ ਬੱਚਾ ਵੱਡੇ ਨਾਲੇ 'ਚ ਡਿੱਗ ਗਿਆ। ਬੱਚੇ ਦੇ ਡਿੱਗਣ ਤੋਂ ਬਾਅਦ ਮਾਂ ਨੇ ਵੀ ਬੱਚੇ ਨੂੰ ਬਚਾਉਣ ਲਈ ਨਾਲੇ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਡਰੇਨ 'ਚੋਂ ਬਾਹਰ ਕੱਢਿਆ ਗਿਆ। ਹਾਲਾਂਕਿ ਬੱਚੇ ਦੀ ਭਾਲ ਅਜੇ ਜਾਰੀ ਹੈ ਤੇ ਬੱਚੇ ਦੀ ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਨੇ ਨਗਰ ਨਿਗਮ ਦੀ ਟੀਮ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਅੰਮ੍ਰਿਤਸਰ ਰੋਡ ’ਤੇ ਬਣੀਆਂ ਝੁੱਗੀਆਂ ਵਿੱਚ ਰਹਿੰਦੇ ਇੱਕ ਪਰਿਵਾਰ ਦਾ ਡੇਢ ਸਾਲ ਦਾ ਬੱਚਾ ਅਭਿਲਾਸ਼ ਅਚਾਨਕ ਨਾਲੇ ਵਿੱਚ ਡਿੱਗ ਗਿਆ। ਡਿੱਗਣ ਤੋਂ ਬਾਅਦ ਉਸ ਦੀ ਮਾਂ ਮਨੀਸ਼ਾ ਨੇ ਵੀ ਨਾਲੇ ਵਿੱਚ ਛਾਲ ਮਾਰ ਦਿੱਤੀ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਨਾ ਦਿੱਤੀ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਗਰ ਨਿਗਮ ਦੀ ਜੇ.ਸੀ.ਬੀ ਮਸ਼ੀਨ ਦੇ ਵੱਲੋਂ ਨਾਲੇ 'ਤੇ ਬਣੇ ਲੈਂਟਰ ਨੂੰ ਤੋੜਨ ਦਾ ਕੰਮ ਜਾਰੀ ਹੈ।