ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਜਦੋ ਦੀ ਆਪ ਸਰਕਾਰ ਹੈ, ਉਨ੍ਹਾਂ ਵਲੋਂ ਲਗਾਤਾਰ ਨਸ਼ਾ ਖਤਮ ਦੀ ਗੱਲ ਕਹਿ ਜਾਂਦੀ ਹੈ ਪਰ ਪੰਜਾਬ ਵਿੱਚ ਅੱਜ ਵੀ ਕਈ ਮਾਵਾਂ ਦੇ ਪੁੱਤਰਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਨਸ਼ਾ ਤਸਕਰਾਂ ਵਲੋਂ ਸ਼ਰੇਆਮ ਗਲੀ ਗਲੀ 'ਚ ਨਸ਼ਾ ਵੇਚੀਆਂ ਜਾਂਦਾ ਹੈ। ਗੁਰਦਾਸਪੁਰ ਤੋਂ ਇਕ ਮਾਮਲਾ ਸਾਹਮਣੇ ਆਈ ਹੈ ਜਿਥੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।
ਦੱਸਿਆ ਜਾ ਰਹੀ ਹੈ ਕਿ ਹਰਸ਼ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਲਈ ਘਰੋਂ ਨਿਕਲਿਆ ਸੀ। ਉਸ ਨੇ ਉੱਥੇ ਜਾ ਕੇ ਵੱਧ ਨਸ਼ਾ ਕਰ ਲਿਆ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਲਾਸ਼ ਨੂੰ ਟਿਕਾਏ ਲਾਉਣ ਦੀ ਕੋਸ਼ਿਸ਼ ਕਰ ਰਹੇ ਦੋਸਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਸਤਾਂ ਨੇ ਪੁਲਿਸ ਨੂੰ ਪੁੱਛਗਿੱਛ ਵਿੱਚ ਦੱਸਿਆ ਕਿ ਘਬਰਾ ਕੇ ਅਸੀਂ ਉਸ ਦੀ ਲਾਸ਼ ਨੂੰ ਟਿਕਾਣੇ ਨਹਿਰ ਦੇ ਕੰਢੇ ਖੜੇ ਸੀ। ਇਸ ਦੌਰਾਨ ਪੁਲਿਸ ਨੂੰ ਦੇਖ ਕੇ ਅਸੀਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਮੌਕੇ ਤੇ ਦੋਸਤਾਂ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਮਾਪਿਆਂ ਦਾ ਇਕੱਲਾ ਪੁੱਤ ਸੀ।