by jaskamal
13 ਅਗਸਤ, ਨਿਊਜ਼ ਡੈਸਕ (ਸਿਮਰਨ) : ਸਮਰਾਲਾ ਦੇ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਫਲਾਈ ਓਵਰ 'ਤੇ ਬਾਈਕ ਸਵਾਰ 2 ਨੌਜਵਾਨਾਂ ਨੂੰ ਟੱਕਰ ਮਾਰੀ ਸੀ ਜਿਸ ਵਿੱਚੋ ਇੱਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋਇਆ ਸੀ। ਨੌਜਵਾਨ ਦੇ ਇੰਨੀ ਜਿਆਦਾ ਸੱਟਾਂ ਸਨ ਕਿ ਉਸਦੀ ਮੌਤ ਹੋ ਗਈ। ਹਾਲਾਂਕਿ ਦੂਸਰਾ ਵਿਅਕਤੀ ਠੀਕ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਇਹ ਹਾਦਸਾ ਸਵੇਰੇ ਕਰੀਬ 6.30 ਵਜੇ ਵਾਪਰਿਆ ਜਦੋ ਸਮਰਾਲਾ ਫਲਾਈਓਵਰ ਪੁੱਲ 'ਤੇ ਤੇਜ਼ ਰਫਤਾਰ 'ਚ ਟਰੱਕ ਆ ਰਿਹਾ ਸੀ ਜਿਸ ਵੱਲੋਂ ਬਾਈਕ ਸਵਾਰ ਨੌਜਵਾਨਾਂ ਨੂੰ ਤਟੱਕਰ ਮਾਰ ਦਿੱਤੀ ਗਈ ਸੀ ਅਤੇ ਉਹ ਗੰਭੀਰ ਫੱਟੜ ਹੋਏ ਸਨ।
ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਿਸਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਵੀ ਆਪਣੇ ਕਬਜ਼ਰੇ 'ਚ ਲੈਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।