ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਮਾਮਲਾ ਸਾਹਮਣੇ ਆਈ ਹੈ ਜਿਥੇ ਲੁੱਟ ਕਰਨ ਵਾਲੇ ਕੁਝ ਵਿਅਕਤੀਆਂ ਦਾ ਬਾਜ਼ਾਰ ਵਿੱਚ ਹੀ ਕੁਟਾਪਾ ਚਾੜ੍ਹਿਆ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ ਤੇ ਪ੍ਰਵਾਸੀਆਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੱਸਿਆ ਜਾ ਰਹੀਆਂ ਹੈ ਕਿ ਇਨ੍ਹਾਂ ਲੁਟੇਰਿਆਂ 'ਚੋ ਇਕ ਦੀ ਪਹਿਚਾਣ ਪੁਲਿਸ ਕਾਂਸਟੇਬਲ ਨਿਰਮਲ ਦੇ ਰੂਪ ਵਿੱਚ ਹੋਈ ਹੈ। ਗਿਰੋਹ ਬਣਾ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਹੁਣ ਤੱਕ ਇਨ੍ਹਾਂ ਵਲੋਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ।
ਜਿਸ ਤੋਂ ਬਾਅਦ ਲੋਕਾਂ ਦੇ ਫੜ ਕੇ ਇਨ੍ਹਾਂ ਦਾ ਪਹਿਲਾ ਕੁਟਾਪਾ ਚਾੜ੍ਹਿਆ ਗਿਆ ਫਿਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵਲੋਂ ਇਸ ਮਾਮਲੇ ਦੀ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤ ਕਰਨ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਮੌਕੇ 'ਤੇ ਫੜਿਆ ਗਿਆ ਸੀ। ਜਿਨ੍ਹਾਂ ਚੋ ਇਕ ਨੇ ਕਾਂਸਟੇਬਲ ਦੀ ਵਰਦੀ ਪਾਈ ਹੋਈ ਸੀ।ਇਨ੍ਹਾਂ ਲੁਟੇਰਿਆਂ ਨਾਲ ਇਕ ਹੋਰ ਲੁਟੇਰਾ ਵੀ ਸੀ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਵਲੋਂ ਛਾਪੇਮਾਰੀ ਲਗਾਤਾਰ ਕੀਤੀ ਜਾ ਰਹੀ ਹੈ।