ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਵਿੱਚ ਉਸ ਸਮੇ ਮਾਹੌਲ ਖ਼ਰਾਬ ਹੋ ਗਿਆ ਜਦੋ 2 ਧਿਰਾਂ ਵਿਚਾਲੇ ਪੰਜਾਬ ਵਰਫ ਬੋਰਡ ਜ਼ਮੀਨ ਨੂੰ ਲੈ ਕੇ ਖੂਨੀ ਝੜਪ ਹੋਈ ਸੀ। ਇਸ ਝੜਪ ਦੌਰਾਨ ਗੋਲੀਆਂ ਵੀ ਚਲਾਈਆਂ ਗਿਆ ਹਨ। ਫਿਲਹਾਲ ਪੁਲਿਸ ਨੇ ਕਈ ਗੋਲੀਆਂ ਚਲਾਉਣ ਵਾਲੇ ਲੋਕਾਂ ਨੂੰ ਕਾਬੂ ਕਰ ਲਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਿਸ ਤਰਾਂ ਗੋਲੀਆਂ ਚਲਾਇਆ ਗਈਆਂ ਹਨ। ਇਸ ਘਟਨਾ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਪੰਜਾਬ ਵਰਫ ਬੋਰਡ ਦੀ ਜ਼ਮੀਨ ਹੈ। ਜਿਸ ਨੂੰ ਲੈ ਕੇ ਦੂਜੀ ਧਿਰ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਉਨ੍ਹਾਂ ਨੇ ਕਿਹਾ ਕਿ ਜਦੋ ਮੈਂ ਜ਼ਮੀਨ ਵਾਹੁਣ ਲਈ ਗਿਆ ਤਾਂ ਦੂਸਰੀ ਧਿਰ ਵਲੋਂ ਸਾਡੇ 'ਤੇ ਗੋਲੀਆਂ ਚਲਾਇਆ ਗਿਆ ਹਨ। ਪੀੜਤ ਨੇ ਕਿਹਾ ਕਿ ਅਸੀਂ ਇਸ ਦੌਰਾਨ ਮੌਕੇ ਤੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਆ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਹੀਆਂ ਹੈ ਕਿ ਦੋਸ਼ੀ ਪਰਿਵਾਰ ਨਸ਼ਾ ਵੇਚਣ ਦਾ ਵੀ ਕੰਮ ਕਰਦਾ ਹੈ।
ਪੀੜਤ ਪਰਿਵਾਰ ਨੇ ਕਿਹਾ ਕਿ ਸਾਨੂੰ ਪੁਲਿਸ ਵਲੋਂ ਦੋਸ਼ੀਆਂ ਤੇ ਕਾਰਵਾਈ ਕਰਕੇ ਇਨਸਾਫ ਮਿਲਣਾ ਚਾਹੀਦਾ ਹੈ। ਇਸ ਮਾਮਲੇ ਬਾਰੇ ਦੂਸਰੀ ਧਿਰ ਨੇ ਕਿਹਾ ਕਿ ਇਹ ਸਾਡੇ 'ਤੇ ਝੂਠੇ ਇਲਜ਼ਾਮ ਲਗਾਏ ਜਾਂ ਰਹੇ ਹਨ, ਅਸੀਂ ਕੋਈ ਵੀ ਨਸ਼ੇ ਦਾ ਕੰਮ ਨਹੀਂ ਕਰਦੇ ਹਾਂ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿੰਡ ਬੇਰੀ ਵਿੱਚ ਜ਼ਮੀਨ ਨੂੰ ਲੈ ਕੇ ਖੂਨੀ ਝੜਪ ਹੋਈ ਸੀ। ਇਸ ਮਾਮਲੇ ਨੂੰ ਲੈ ਕੇ ਅਸੀਂ ਪੁੱਛਗਿੱਛ ਕਰ ਰਹੇ ਹਾਂ, ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।