ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਣੀਪਤ ਵਿਖੇ .ਇਕ 6 ਸਾਲਾ ਬੱਚੀ ਨਾਲ ਜਬਰ ਜ਼ਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਲੜਕੀ ਨੂੰ ਪਹਿਲਾ ਤੋਂ ਹੀ ਜਾਣਦਾ ਸੀ। ਦੋਸ਼ੀ ਨੇ ਪਹਿਲਾ ਬਲਾਤਕਾਰ ਕਰਕੇ ਫਿਰ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕੋਲੋਂ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਦਾਲਤ ਨੇ ਦੋਸ਼ੀ ਨੂੰ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਨੇ ਦੋਸ਼ੀ ਨੂੰ ਸੈਕਟਰ 25 ਜਿਮਖਾਨਾ ਕਲੱਬ ਦੇ ਨੇੜੇ ਤੋਂ ਕਾਬੂ ਕੀਤਾ ਹੈ।
ਵਾਰਦਾਤ ਤੋਂ ਪਹਿਲਾ ਦੋਸ਼ੀ ਨੇ ਨਸ਼ੇ ਕੀਤਾ ਹੋਇਆ ਸੀ ਤੇ ਆਪਣੇ ਪਰਿਵਾਰ ਨਾਲ ਲਗਾਤਾਰ ਸੰਪਰਕ 'ਚ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਕਈ ਸਾਲਾਂ ਤੋਂ ਪਾਣੀਪਤ ਵਿੱਚ ਰਹਿੰਦਾ ਸੀ। ਉਸ ਦਾ ਆਪਣੇ ਪਰਿਵਾਰ ਨਾਲ ਪਹਿਲਾ ਕੋਈ ਸੰਪਰਕ ਨਹੀਂ ਸੀ। ਦੋਸ਼ੀ ਨੇ ਜਬਰ ਜਨਾਹ ਕਰਕੇ ਬੱਚੀ ਦਾ ਕਤਲ ਕੀਤਾ ਤੇ ਫਿਰ ਉਸ ਨੂੰ ਦਫਨਾਉਣ ਦੀ ਕੋਸ਼ਿਸ਼ ਵੀ ਕੀਤੀ। ਦੋਸ਼ੀ ਵਿਸ਼ਵਕਰਮਾ ਚੋਕ ਨਾਗਪਾਲ ਢਾਬੇ ਵਿੱਚ ਕੰਮ ਕਰਦਾ ਸੀ। ਪੁਲਿਸ ਵਲੋਂ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ।