by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਡੂਰ ਸਾਹਿਬ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਪਿੰਡ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਜਿਸ ਕਾਰਨ ਸਾਰੇ ਪਿੰਡ ਵੱਡਾ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਮ੍ਰਿਤਕ ਦੀ ਪਛਾਣ ਅਜਮੇਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਦੁਬਈ ਦੇ ਜਬਲ ਅਲੀ ਸ਼ਹਿਰ ਦੀ ਕਲਬਦ ਕੰਪਨੀ ਵਿੱਚ ਕੰਮ ਕਰਦਾ ਪਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਿੱਛੇ ਪਤਨੀ ਰਾਜਵਿੰਦਰ ਕੌਰ ਤੇ 3 ਸਾਲ ਦੀ ਬੱਚੀ ਮਾਤਾ ਪਿਤਾ ਨੂੰ ਛੱਡ ਗਿਆ ਹੈ। ਪਰਿਵਾਰ ਦਾ ਇਹ ਖਬਰ ਸੁਨ ਕੇ ਰੋ - ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਵੱਡਾ ਨੇ CM ਮਾਨ ਤੇ ਕੇਂਦਰ ਸਰਕਾਰ ਦੇ ਵਿਦੇਸ਼ ਵਿਭਾਗ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਪਰਿਵਾਰ ਨੂੰ ਸੌਂਪ ਦਿੱਤੀ ਜਾਵੇ।