ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈਜਿਠੇ ਦਿਨ ਦਿਹਾੜੇ ਮਨੀ ਐਕਸਚੇਂਜ ਦੀ ਇਕ ਦੁਕਾਨ ਤੇ ਅਣਪਛਾਤੇ ਵਿਅੰਕਟਿਆ ਵਲੋਂ 65 ਹਜ਼ਾਰ ਰੁਪਏ ਦੀ ਲੁੱਟ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀ ਹਥਿਆਰ ਸਮੇਤ ਦੁਕਾਨ ਦੇ ਅੰਦਰ ਸ਼ਾਮਿਲ ਹੋਏ ਸੀ। ਜਿਨ੍ਹਾਂ ਨੇ ਹਥਿਆਰ ਦੀ ਨੋਕ 'ਤੇ 65 ਹਜ਼ਾਰ ਰੁਪਏ ਲੁੱਟ ਲਏ ਹਨ। ਮੌਕੇ ਤੇ ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਆ ਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਦੁਕਾਨਦਾਰ ਰੁਪਿੰਦਰ ਨੇ ਦੱਸਿਆ ਕਿ ਉਸ ਦੀ ਦੁਕਾਨ ਤੇ ਅਕਸਰ ਹੀ ਲੋਕ ਪੈਸੇ ਬਦਲਣ ਲਈ ਆਉਂਦੇ ਹਨ। ਕੁਝ ਵਿਅਕਤੀ ਦੁਕਾਨ ਦੇ ਅੰਦਰ ਦਾਖਿਲ ਹੋਏ ਜਿਨਾ ਨੇ ਹਥਿਆਰ ਦਿਖਾ ਕੇ ਉਸ ਕੋਲੋਂ 65 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ ਤੇ ਉਸ ਨੂੰ ਕਿਹਾ ਕਿ ਜੇਕਰ ਉਸ ਨੇ ਇਸ ਵਾਰਦਾਤ ਬਾਰੇ ਪੁਲਿਸ ਨੂੰ ਕੁਝ ਵੀ ਦੱਸਿਆ ਤਾਂ ਉਸ ਨੂੰ ਜਾਨੋ ਮਾਰ ਦੇਣਗੇ। ਪੁਲਿਸ ਵਲੋਂ ਇਸ ਮਾਮਲੇ ਦੀ ਕਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਸਾਰੀ ਘਟਨਾ CCTV ਵਿੱਚ ਕੈਦ ਹੋ ਗਈ ਹੈ।