by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਨੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ -ਸ਼ਰਟ ਪਾਉਣ ਵਾਲੇ ਵਿਅਕਤੀ ਖਿਲਾਫ ਡੀ. ਸੀ. ਪੀ ਪ੍ਰਮਿੰਦਰ ਸਿੰਘ ਨੂੰ ਸ਼ਿਕਾਇਤ ਪੱਤਰ ਸੌਂਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਇਕ ਕਰਨ ਗਿਲ ਵਿਅਕਤੀ ਸਿੱਖਾਂ ਦੇ ਕਾਤਿਲ ਜਗਦੀਸ਼ ਦੀ ਤਸਵੀਰ ਵਾਲੀ ਟੀ -ਸ਼ਰਟ ਪਾ ਕੇ ਸ਼੍ਰੀ ਦਰਬਾਰ ਸਾਹਿਬ ਆਇਆ ਸੀ। ਜਿਸ ਦੀ ਸੋਸ਼ਲ ਮੀਡਿਆ ਤੇ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਿਅਕਤੀ ਦੀ ਇਸ ਹਰਕਤ ਨਾਲ ਸਿੱਖਾਂ ਵਿੱਚ ਭਾਰੀ ਰੋਸ ਦੇਖ ਨੂੰ ਮਿਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਿੱਖਾਂ ਨੇ ਸਖ਼ਤ ਕਰਵਾਇਆ ਦੀ ਮੰਗ ਕੀਤੀ ਹੈ ਤਾਂ ਜੋ ਅਗੇ ਕੋਈ ਵਿਅਕਤੀ ਇਸ ਤਰਾਂ ਦੀ ਹਰਕਤ ਨਾਲ ਕਰ ਸਕੇ ।