by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕਰ ਦਿੱਤਾ ਗਿਆ ਹੈ। ਡਾ. ਸਤਬੀਰ ਸਿੰਘ ਨੂੰ ਇਸ ਅਹੁਦੇ ਦੀ ਜਿੰਮੇਵਾਰੀ ਕੀਤੀ ਗਈ ਹੈ। CM ਮਾਨ ਨੇ ਟਵੀਟ ਕਰਕੇ ਕਿਹਾ ਕਿ ਡਾ. ਸਤਬੀਰ ਸਿੰਘ ਗੋਸਲ ਨੂੰ ਵਧਾਈਆਂ ਦਿੱਤੀਆਂ ਹਨ। ਡਾ. ਸਤਬੀਰ ਸਿੰਘ ਜ਼ਿਲ੍ਹਾ ਮੋਹਾਲੀ ਦੇ ਪਿੰਡ ਮਜਾਤੜੀ ਦੇ ਜੰਮਪਲ ਹਨ। ਉਨ੍ਹਾਂ ਦੇ ਪਿਤਾ ਇਲਾਕੇ ਦੀ ਬੱਚਿਆਂ ਨੂੰ ਵਿੱਦਿਆ ਦਿੰਦੇ ਰਹੇ ਹਨ। ਇਲਾਕੇ 'ਚ ਉਨ੍ਹਾਂ ਦੇ ਪਰਿਵਾਰ ਨੂੰ ਪੜਿਆ ਲਿਖੀਆਂ ਮੰਨਿਆ ਜਾਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਹਿਲੇ ਨੰਬਰ ਤੇ ਰਹਿ ਕੇ ਆਪਣੀ 10ਵੀ ਪਾਸ ਕੀਤੀ ਹੈ।ਉਚੇਰੀ ਪੜਾਈ ਕਰਨ ਸ਼ ਬਾਅਦ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ MSS ਕਰਨ ਲਈ ਚਲੇ ਗਏ। ਜਿਥੇ ਉਨ੍ਹਾਂ ਨੇ PHD ਵੀ ਕੀਤੀ ਹੈ।