ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਕਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਬੱਚਿਆਂ ਦੀ ਔਰਤ ਨਾ ਜਬਰ ਜਨਾਹ ਕੀਤਾ ਗਿਆ ਹੈ। ਪੀੜਤ ਔਰਤ ਨੇ ਦੱਸਿਆ ਕਿ ਉਹ ਆਪਣੇ ਉਹ ਆਪਣੇ ਪਤੀ ਤੋਂ ਵੱਖ ਰਹਿੰਦੀ ਹੈ ਤੇ ਉਸ ਦੇ ਤਿੰਨ ਬੱਚੇ ਵੀ ਹਨ। ਉਹ ਕਰਿਆਨੇ ਦੀ ਦੁਕਾਨ ਤੇ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਨੇ ਕਿਹਾ ਕਿ ਉਸ ਦੇ ਘਰ ਕੋਲ ਰਹਿਣ ਵਾਲਾ ਪ੍ਰਮੋਦ ਕੁਮਾਰ ਕਾਫੀ ਸਮੇ ਤੋਂ ਉਸ ਨੂੰ ਨੌਕਰੀ ਦਿਵਾਉਣ ਲਈ ਕਹਿ ਰਿਹਾ ਸੀ।
ਉਸ ਨੇ ਦੱਸਿਆ ਕਿ ਪ੍ਰਮੋਦ ਕੁਮਾਰ ਉਸ ਨੂੰ ਜ਼ੀਰਕਪੁਰ ਦੇ ਇਕ ਹੋਟਲ ਵਿੱਚ ਲੈ ਗਿਆ ਸੀ, ਜਿਥੇ ਉਸ ਨੇ ਉਸ ਨੂੰ ਕੋਈ ਨਸ਼ੀਲੀ ਦਵਾਈ ਦੇ ਦਿੱਤੀ। ਜਿਸ ਕਾਰਨ ਉਸ ਦਾ ਸਰ ਘੁੰਮਣ ਲੱਗ ਪਿਆ ਸੀ। ਉਸ ਦੌਰਾਨ ਹੀ ਪ੍ਰਮੋਦ ਨੇ ਕਿਹਾ ਕਿ ਉਸ ਦਾ ਬੋਸ ਹੁਣ ਹੀ ਆ ਰਿਹਾ ਹੈ। ਉਦੋਂ ਤੱਕ ਤੁਸੀ ਆਰਾਮ ਕਰ ਲਵੋ। ਜਦੋ ਉਸ ਨੂੰ ਹੋਸ਼ ਆਇਆ ਕਿ ਉਸ ਨੇ ਖੁਦ ਨੂੰ ਚੰਡੀਗੜ੍ਹ ਵਿੱਚ ਦੇਖਿਆ ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਪ੍ਰਮੋਦ ਤੇ ਉਸ ਦੇ ਸਾਥੀਆਂ ਨੇ ਉਸ ਨਾਲ ਜਬਰ ਜਨਾਹ ਕੀਤਾ ਹੈ। ਰਾਹਗੀਰਾਂ ਦੀ ਮਦਦ ਨਾਲ ਉਹ ਆਪਣੇ ਘਰ ਪਹੁੰਚੀ ਪ੍ਰਮੋਦ ਨੇ ਉਸ ਨੂੰ ਫੋਨ ਕਰਕੇ ਧਮਕੀ ਦਿੱਤੀ ਕਿ ਉਹ ਕੀੜੇ ਨੂੰ ਜੇ ਕੁਝ ਦੱਸੇਗੀ ਤਾਂ ਉਸ ਦੀ ਅਸ਼ਲੀਲ ਤਸਵੀਰਾਂ ਵਾਇਰਲ ਕਰ ਦੇਣਗੇ। ਪੁਲਿਸ ਨੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ।