ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਕਾਂਗਰਸੀ ਮੰਤਰੀ ਭਾਰਤ ਆਸ਼ੂ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਨੀਤੀ ਭੱਖਦੀ ਨਜ਼ਰ ਆ ਰਹੀ ਹੈ। ਇਸ ਭਾਰਤ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਸ ਗ੍ਰਿਫਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਦਾ ਕਰਦਾ ਹੈ । ਇਹ ਗ੍ਰਿਫਤਾਰੀ ਚੋਰ ਦੀ ਤਰਾਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਇਸ ਤਰਾਂ ਕਿਸੇ ਦੀ ਗ੍ਰਿਫਤਾਰੀ ਕਰਨ ਨਾਲ ਪੰਜਾਬ ਦਾ ਨੁਕਸਾਨ ਹੋ ਹੋਵੇਗਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਵੱਲ ਕਟਵਾਉਂਦੇ ਹੋਏ ਹੀ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਆਗੂਆਂ ਨੇ ਵਿਜੀਲੈਂਸ ਦੇ ਦਫਤਰ ਦਾ ਘਿਰਾਉ ਕੀਤਾ ਸੀ। ਮੰਤਰੀ ਆਸ਼ੂ 'ਤੇ ਧੋਖਾਧੜੀ ਦੇ ਦੋਸ਼ ਲਗੇ ਹਨ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਆਸ਼ੂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਵਿਜੀਲੈਂਸ ਕੋਈ ਇਸ ਮਾਮਲੇ ਨੂੰ ਲੈ ਕੇ ਕੋਈ ਸਬੂਤ ਨਹੀਂ ਹੈ।
by jaskamal