by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ - ਪਾਕਿਸਤਾਨ ਤੇ BSF ਨੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਜਿਸ ਤੇ BSF ਨਰ ਸ਼ੱਕ ਜ਼ਾਹਿਰ ਕੀਤਾ ਹੈ ਕਿ ਇਹ ਹਥਿਆਰ ਪਾਕਿਸਤਾਨ ਵਲੋਂ ਭੇਜੇ ਗਏ ਹਨ। ਜਾਣਕਾਰੀ ਅਨੁਸਾਰ BSF ਦੀ ਬਟਾਲੀਅਨ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਤੋਂ ਬਾਅਦ ਪਤਾ ਲੱਗਾ ਸੀ ਕਿ ਪਾਕਿਸਤਾਨੀ ਸਮਗਲਰਾਂ ਵਲੋਂ ਇਹ ਹਥਿਆਰ ਭਾਰੀ ਕਿਸੇ ਨੂੰ ਭੇਜੇ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਫਿਰੋਜ਼ਪੁਰ ਦੀ ਸਰਹੱਦੀ ਇਲਾਕਿਆਂ ਤੋਂ ਹਥਿਆਰ ਤੇ ਨਸ਼ਾ ਭੇਜਣ ਦੇ ਮਾਮਲੇ ਸਾਹਮਣੇ ਆਈ ਹੈ। ਕਈ ਵਾਰ ਪਾਕਿਸਤਾਨ ਵਲੋਂ ਡਰੋਨ ਵੀ ਆਉਦੇ ਨਜ਼ਰ ਆਉਦੇ ਹਨ। ਫਿਲਹਾਲ ਪੁਲਿਸ ਵਲੋਂ ਹਥਿਆਰ ਆਪਣੇ ਕਬਜ਼ੇ ਵਿੱਚ ਲੈ ਲਏ ਗਏ ਹਨ।ਇਸ ਮਾਮਲੇ ਦੀ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।