by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸਰਕਾਰ ਨੇ ਕਿਹਾ ਕਿ ਭਾਜਪਾ ਪਾਰਟੀ ਵਲੋਂ ਉਨ੍ਹਾਂ ਦੇ 4 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਤੇ ਉਨਾਂ ਨੂੰ ਪਾਰਟੀ ਬਦਲ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਲੋਂ ਕਿਹਾ ਗਿਆ ਕਿ ਜੇਕਰ ਅਜਿਹਾ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿੱਚ CBI ਦੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਰਾਜ ਸਭਾ ਮੈਬਰ ਸੰਜੇ ਸਿੰਘ ਨੇ ਕਿਹਾ ਕਿ ਵਿਧਾਇਕਾਂ : ਅਜੇ ਦੱਤ, ਸੰਜੀਵ ਤੇ ਹੋਰ ਵੀ ਭਾਜਪਾ ਦੇ ਆਗੂਆਂ ਨੇ ਸੰਪਰਕ ਕੀਤਾ ਹੈ। ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 4 ਵਿਧਾਇਕਾਂ ਨੂੰ ਪੇਸ਼ਕਸ਼ ਕੀਤਾ ਹੈ ਕਿ ਜੇਕਰ ਉਹ ਭਾਜਪਾ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ 20 ਕਰੋੜ ਰੁਪਏ ਦਿੱਤੇ ਜਾਣਗੇ। ਜੇਕਰ ਕੋਈ ਆਪਣੇ ਵਿਧਾਇਕਾਂ ਨੂੰ ਲੈ ਕੇ ਭਾਜਪਾ ਵਿੱਚ ਆਉਣਗੇ ਉਨ੍ਹਾਂ ਨੂੰ 25 ਕਰੋੜ ਰੁਪਏ ਦਿੱਤੇ ਜਾਣਗੇ। .