by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੂੰ ਲੈ ਕੇ ਅੱਜ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਹਿਮਾਚਲ ਦੌਰੇ ਤੇ ਪਹੁੰਚੇ ਹਨ। ਆਮ ਆਦਮੀ ਪਾਰਟੀ ਪ੍ਰਦੇਸ਼ 'ਚ ਲੋਕਾਂ ਬਦਲਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਹੀ CM ਮਾਨ ਤੇ ਸਿਸੋਦੀਆ ਨੇ ਜਨਤਾ ਨੂੰ ਦੂਜੀ ਗਰੰਟੀ ਦਿੱਤੀ ਹੈ। ਆਪ ਨੇ ਹਿਮਾਚਲ ਪ੍ਰਦੇਸ਼ ਦੀ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਦੂਜੀ ਗਰੰਟੀ ਦੇ ਦਿੱਤੀ ਹੈ। ਉਨ੍ਹਾਂ ਵਲੋਂ ਲੋਕਾਂ ਨੂੰ ਸਿਹਤ ਤੇ ਸਿੱਖਿਆ ਨੂੰ ਲੈ ਕੇ ਗਰੰਟੀ ਦਿਤੀ ਹੈ।
ਸਿਸੋਦੀਆ ਨੇ ਕਿਹਾ ਕਿ ਤੁਸੀਂ ਝਾੜੂ ਨੂੰ ਵੋਟ ਪਾ ਕੇ ਹਿਮਾਚਲ ਵਿੱਚ ਵੀ ਕੇਜਰੀਵਾਲ ਸਰਕਾਰ ਲੈ ਕੇ ਆਓ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰਆਪਣੇ ਵਾਅਦਿਆਂ ਤੋਂ ਪਿੱਛੇ ਨਹੀਂ ਹਟੇਗੀ। CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ। ਜੋ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਲੋਕਾਂ ਨੂੰ ਸਿਆਸਤ ਵਿੱਚ ਅਗੇ ਲੈ ਕੇ ਆਉਣ ਲਈ ਬਣਾਈ ਗਈ ਹੈ।