by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਇਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਥੇ 3 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਨਾਲ ਇਕ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਇਮਾਰਤ ਨੂੰ ਅੱਗ ਲੱਗ ਗਈ ।ਜਿਸ ਕਾਰਨ ਇਸ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਤੇ 5 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਘੇ ਦੇ ਹੇਠਾਂ ਪੁਰਾਣੇ ਟਾਇਰਾਂ ਦੇ ਸਕਰੈਪ ਦਾ ਗੋਦਾਮ ਸੀ।
ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਉਸ ਘਰ ਵਿੱਚ 12 ਲੋਕ ਰਹਿੰਦੇ ਸੀ। ਜਿਨ੍ਹਾਂ ਚੋ 5 ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾ ਲਿਆ ਹੈ। ਮਰਨ ਵਾਲਿਆਂ ਦੀ ਪਛਾਣ ਨਾਫੀਆ,ਇਬਾਦ ,ਉਮੇਮਾ,ਸ਼ਮਾ,ਕਮਰ ਦੇ ਰੂਪ ਵਿਚ ਹੋਈ ਹੈ। ਇਸ ਘਰ ਵਿੱਚ 2 ਲੜਕੀਆਂ ਦਾ ਵਿਆਹ ਹੋਣ ਵਾਲਾ ਸੀ। ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸੀ। ਇਸ ਹਾਦਸੇ ਨਾਲ ਸੋਗ ਦੀ ਲਹਿਰ ਛਾ ਗਈ ਹੈ ।