by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਮਾਮਲੇ ਵਿੱਚ ਇਕ ਨਵਾਂ ਮੋੜ ਸਾਹਮਣੇ ਆਇਆ ਹੈ ਜਿਥੇ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਹੋਰ ਦੋਸ਼ੀ ਗ੍ਰਿਫਤਾਰ ਕਰ ਲਏ ਹਨ।ਇਸ ਮਾਮਲੇ ਵਿੱਚ ਪੁਲਿਸ ਕਲੱਬ ਮਾਲਕ ਤੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਸੋਨਾਲੀ ਫੋਗਾਟ ਕਤਲ ਮਾਮਲੇ ਵਿੱਚ ਪੁਲਿਸ ਨੇ ਉਸ ਦੇ PA ਸੁਧੀਰ ਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦਤਪ੍ਰਸ਼ਾਦ ਨੇ ਦੋਸ਼ੀ ਸੁਧੀਰ ਤੇ ਸੁਖਵਿੰਦਰ ਦੋਵਾਂ ਨੂੰ ਨਸ਼ਾ ਸਪਲਾਈ ਕੀਤਾ ਸੀ।ਫਿਲਹਾਲ ਦਤਪ੍ਰਸ਼ਾਦ ਗਾਉਕਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ।ਇਸ ਮਾਮਲੇ ਵਿੱਚ ਸੋਨਾਲੀ ਫੋਗਾਟ ਦੇ ਪਰਿਵਾਰ ਵਲੋਂ CBI ਜਾਂਚ ਦੀ ਮੰਗ ਕੀਤੀ ਗਈ ਸੀ। ਪੁਲਿਸ ਵਲੋਂ ਹਾਲੇ ਵੀ ਇਸ ਮਾਮਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।