by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੀਟਿੰਗ ਕੀਤੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਜਿਲਾਵਰ ਵਿਖੇ ਕੀਤੀ ਸੀ। ਇਸ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨ ਤਾਰਨ ਨਾਲ ਸਬੰਧਤ ਮੈਬਰਾਂ ਨਾਲ ਵਿਚਾਰ ਨਿਰੰਤਰ ਯਤਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਇਹ ਯਤਨ ਹੋਰ ਤੇਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਿਲਿਆਂ ਦੇ ਮੈਬਰਾਂ ਨਾਲ ਵਿਚਾਰ ਕਰਨ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਤੇ ਪ੍ਰਧਾਨ ਅਲਵਿੰਦਰ ਪਾਲ ਸਿੰਘ, ਮੈਬਰ ਭਾਈ ਰਜਿੰਦਰ ਸਿੰਘ ਤੇ ਹੋਏ ਵੀ ਮੈਬਰ ਮੌਜੂਦ ਸੀ।