ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਜੀਲੈਂਸ ਬਿਊਰੋ ਵਲੋਂ ਟ੍ਰਾਂਸਪੋਸਟ ਟੈਂਡਰ ਘੁਟਾਲੇ ਨੂੰ ਲੈ ਕੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਘਰੋਂ 85 ਜਾਇਦਾਦਾਂ ਦੀਆਂ ਰਜਿਸਟਰੀਆਂ ਬਰਾਮਦ ਹੋਇਆ ਹਨ। ਕਿਹਾ ਜਾ ਰਿਹਾ ਹੈ ਕਿ ਜਲਦ ਹੀ ਕਾਂਗਰਸੀ ਆਗੂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਪਹਿਲਾ ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਭਾਰਤ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਵਲੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋ ਇਸ ਮਾਮਲੇ ਨੂੰ ਲੈ ਕੇ ਆਸ਼ੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਸ ਦੌਰਾਨ ਹੀ ਮਨਪ੍ਰੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਉਸ ਤੋਂ ਬਾਅਦ ਹੀ ਉਸ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ। ਜਿਥੇ ਮਨਪ੍ਰੀਤ ਸਿੰਘ ਮੌਜੂਦ ਸੀ, ਛਾਪੇਮਾਰੀ ਦੌਰਾਨ ਉਸ ਦੇ ਘਰੋਂ 85 ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰ ਕੌਣੇ ਤੋਂ ਜਾਂਚ ਕੀਤੀ ਜਾ ਰਹੀ ਹੈ ।