by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਚਕੂਲਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਅੱਗ ਲੱਗਣ ਨਾਲ ਸਾਰਾ ਬਾਜ਼ਾਰ ਸੜ ਕੇ ਸੁਆਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੇਹੜੀ ਮਾਰਕੀਟ ਵਿੱਚ ਅੱਗ ਲੱਗਣ ਤੋਂ ਬਾਅਦ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਸਾਰੇ ਪਾਸੇ ਹੜਕੰਪ ਮੱਚ ਗਈ । ਦੇਖਦੇ ਹੀ ਦੇਖਦੇ ਕਈ ਦੁਕਾਨਾਂ ਅੱਗ ਦੀ ਲਪੇਟ 'ਚ ਆ ਗਿਆ । ਕਈ ਦੁਕਾਨਦਾਰਾ ਦਾ ਭਾਰੀ ਨੁਕਸਾਨ ਹੋ ਗਿਆ ਹੈ ।
ਇਸ ਘਟਨਾ ਦੀ ਮੌਕੇ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ 5 ਘੰਟੇ ਬਾਅਦ ਅੱਗ 'ਤੇ ਕਾਬੂ ਲੈ ਪਿਆ ਹੈ। ਉਦੋਂ ਤੱਕ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਘਟਨਾ ਵਿੱਚ 2 ਵਿਕਅਤੀਆਂ ਦੀ ਮੌਤ ਹੋ ਗਈ ਤੇ ਕਈ ਵਿਅਕਤੀ ਝੁਲਸ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ।ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗਾ ਹੈ ।