by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਲੈ ਕੇ ਵੱਡੇ ਫੈਲਦੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਰਿਵਾਰ ਦੇ ਇਕ ਮੈਬਰ ਤੋਂ ਵੱਧ ਨੂੰ ਟਿਕਟ ਨਹੀਂ ਮਿਲੇ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਧਾਨ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਤੇ ਔਰਤਾਂ ਨੂੰ ਸ਼ਾਮਿਲ ਹੋਣ ਦਾਮੌਕਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੋ ਸਕਦਾ ਹੈ ਕਿ ਜਲਦ ਹੀ ਸਭ ਨੂੰ ਪਾਰਟੀ ਵਿੱਚ ਨੌਜਵਾਨਾਂ ਦੇ ਨਵੇਂ ਚਿਹਰੇ ਦੇਖਣ ਨੂੰ ਮਿਲ ਜਾਣ। ਉਨ੍ਹਾਂ ਨੇ ਕਿਹਾ ਕਿ ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਵੀ ਸ਼ੁਰੂ ਕੀਤਾ ਜਾਵੇਗਾ।