by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸਰਕਾਰ ਵਲੋਂ ਚਲਾਈ ਭ੍ਰਿਸ਼ਟਾਚਾਰ ਮੁਹਿੰਮ ਨੂੰ ਦੇਖਦੇ ਭਾਰਤ ਆਸ਼ੂ ਤੋਂ ਬਾਅਦ ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ 'ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦੇ ਕਈ ਕਰੀਬੀਆਂ ਨੂੰ ਤਲਬ ਕੀਤਾ ਗਿਆ ਸੀ। ਇਸ ਮਾਮਲੇ ਦੀ ਸਾਰੀ ਕਾਰਵਾਈ DSP ਸੰਗਰੂਰ ਦੇ ਵਿਜੀਲੈਂਸ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰਾਂ ਦੀ ਸ਼ਿਕਾਇਤ ਤੇ PWD ਟੈਂਡਰਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸ਼ਿਕਾਇਤ ਸੋਸ਼ਲ ਮੀਡਿਆ ਤੇ ਲਗਾਤਾਰ ਵਾਇਰਲ ਹੋ ਰਹੀ ਸੀ । ਆਮ ਆਦਮੀ ਪਾਰਟੀ ਵਲੋਂ 5 ਕਰੋੜ ਤੋਂ ਵੱਧ ਫਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ ।