by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਧਨੋਲਾ ਤੋਂ ਇਕ ਮਾਮਲਾ ਕਾਫੀ ਸਮੇ ਤੋਂ ਸ੍ਹਾਮਣੇ ਆਇਆ ਸੀ, ਜਿਥੇ ਨੌਜਵਾਨ ਲਵਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ 'ਚ ਹੁਣ ਨਵਾਂ ਮੋੜ ਆਇਆ ਹੈ SIT ਨੇ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਲਵਪ੍ਰੀਤ ਮਾਮਲੇ 'ਚ SIT ਟੀਮ ਦਾ ਗਠਨ ਕੀਤਾ ਗਿਆ ਸੀ ।
ਪੁੱਛਗਿੱਛ ਤੋਂ ਬਾਅਦ ਹੁਣ ਬੇਅੰਤ ਕੌਰ ਦੀ ਮਾਂ ਨੂੰ ਪੰਜਾਬ ਪੁਲਿਸ ਕਾਬੂ ਕੀਤਾ ਗਿਆ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਮੌਤ 2021 ਜੂਨ ਨੂੰ ਹੋਇਆ ਸੀ। ਇਸ ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਸੀ । ਮ੍ਰਿਤਕ ਲਵਪ੍ਰੀਤ ਦੇ ਪਰਿਵਾਰਿਕ ਮੈਬਰਾਂ ਵਲੋਂ ਉਸ ਦੀ ਪਤਨੀ ਤੇ ਉਸ ਦੇ ਪਰਿਵਾਰ ਤੇ ਗੰਭੀਰ ਦੋਸ਼ ਲਗਾਏ ਗਏ ਸੀ । ਜਿਸ ਤੋਂ ਬਾਅਦ ਪੁਲਿਸ ਨੇ ਧਾਰਾ 420 ਤਹਿਤ ਮਾਮਲਾ ਦਰਜ ਕਰ ਲਿਆ ਸੀ । ਇਸ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਵਲੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਸੀ।