by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਨੂੰ ਇਕ ਵਾਰ ਫਿਰ ਵੱਡਾ ਝੱਟਕਾ ਲੱਗਾ ਹੈ। ਦੱਸ ਦਈਏ ਪਹਿਲਾ ਹੀ ਕਾਂਗਰਸ ਦੇ ਕਈ ਮੰਤਰੀ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਰਕਾਰ ਦੇ ਅੜਿੱਕੇ ਵਿੱਚ ਆ ਰਹੇ ਹਨ। ਹੁਣ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਬੀਰ ਰਾਣੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਨਾਲ ਕਾਂਗਰਸ ਨੂੰ ਵੱਡਾ ਝੱਟਕਾ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਰਾਣੀ ਨੇ ਇਹ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਆਪਣੇ ਪਰਿਵਾਰਿਕ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।