by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਚੰਡੀਗੜ ਸੜਕ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਕਾਰ ਚਾਲਕ ਰਾਜੇਸ਼, ਉਸ ਦੀ ਧੀ ਤੇ ਸਾਲੀ ,ਉਸ ਦੀਆਂ 2 ਧੀਆਂ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸੀ ਜਦੋ ਉਹ ਫੋਰਟਿਸ ਹਸਪਤਾਲ ਕੋਲ ਪਹੁੰਚੇ ਤਾਂ ਕਾਰ ਦਾ ਸੰਤੁਲਨ ਖ਼ਰਾਬ ਹੋਣ ਕਾਰਨ ਕਾਰ ਡਿਵਾਈਡਰ ਨਾਲ ਟੱਕਰਾਂ ਗਈ।
ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਜਖ਼ਮੀਆਂ ਨੂੰ ਮੌਕੇ 'ਤੇ ਸਾਰੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ । ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਸੀ। ਸੂਚਨਾ ਮਿਲਣ 'ਤੇ ਪੁਲਿਸ ਨੇ ਪਹੁੰਚ ਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ ।