by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : BSF ਨੇ ਜਵਾਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ, ਦੱਸ ਦਈਏ ਕਿ BSF ਨੇ ਭਾਰਤ ਪਾਕਿਸਤਾਨ ਸਰਹੱਦ ਤੋਂ 22.65 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ BSF 66 ਬਟਾਲੀਅਨ ਨੇ ਸਰਹੱਦ ਨੇੜੇ ਚਾਰ ਪੈਕਟ ਹੈਰੋਇਨ ਬਰਾਮਦ ਕੀਤੀ ਹੈ । ਇਨ੍ਹਾਂ ਪੈਕਟਾਂ ਦਾ ਭਰ 3.775 ਕਿਲੋ ਹੈ। ਇਸ ਦੀ ਬਾਜ਼ਾਰ ਵਿੱਚ 22.65 ਕਰੋੜ ਰੁਪਏ ਦੱਸੀ ਜਾ ਰਹੀ ਹੈ। BSF ਨੇ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਇਹ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ । BSF ਵਲੋਂ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ ਨੂੰ ਨਾਕਾਮ ਕੀਤਾ ਗਿਆ ਹੈ।