ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ SYL ਦੇ ਮੁੱਦੇ ਨੂੰ ਲੈ ਕੇ ਆਪ ਸਰਕਾਰ ਨੂੰ ਘੇਰਿਆ ਹੈ। ਇਸ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਪਿਛਲੀਆਂ ਸਰਕਾਰਾਂ ਵਲੋਂ ਪਾਣੀ ਨੂੰ ਬਚਾਉਣ ਲਈ ਕੀਤੀਆਂ ਕੋਸ਼ਿਸ਼ ਨਾਕਾਮ ਨਾ ਹੋ ਜਾਣ ਕਿਉਕਿ ਆਮ ਆਦਮੀ ਸਰਕਾਰ ਸੁਪਰੀਮ ਕੋਰਟ 'ਚ ਸਟੈਂਡ ਲੈਣ ਤੋਂ ਝਿਜਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਖਦਸ਼ੇ ਨੂੰ ਆਪ ਦੇ ਰਾਜ ਸਭਾ ਮੈਬਰ ਸੁਸ਼ੀਲ ਗੁਪਤਾ ਨੇ ਅਪ੍ਰੈਲ ਵਿੱਚ ਦਿੱਤੇ ਗਏ ।ਉਸ ਬਿਆਨ ਤੋਂ ਹੋਰ ਬਲ ਦੇਖਣ ਨੂੰ ਮਿਲਿਆ ਹੈ। ਰਾਜਾ ਵੜਿੰਗ ਨੇ ਆਪ ਸਰਕਾਰ ਦੀ ਨੀਅਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਖਦਸ਼ਾ ਜ਼ਾਹਿਰ ਕੀਤਾ ਹੈ ਕਿਉਕਿ ਹੁਣ ਹਰਿਆਣਾ 'ਚ ਵੀ ਚੋਣਾਂ ਹੋਣ ਵਾਲਿਆਂ ਹੈ ਤੇ ਕੇਜਰੀਵਾਲ ਵੀ ਹਰਿਆਣਾ ਨਾਲ ਸਬੰਧਿਤ ਹਨ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਵੋਟਰਾਂ ਨੂੰ ਲੁਭਾਉਣ ਲਈ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵੀ ਜਿੱਤ ਹਾਸਿਲ ਕਰਨ ਲਈ ਇਨ੍ਹਾਂ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ।
by jaskamal