by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਨੂੰ ਲੈ ਕੇ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ਦੀ ਸੁਣਵਾਈ 7 ਸਤੰਬਰ ਨੂੰ ਹੋਵੇਗੀ ਸੀ। ਇਸ ਮਾਮਲੇ ਨੂੰ ਲੈ ਕੇ ਸਿਮਰਜੀਤ ਸਿੰਘ ਦੇ ਭਰਾ ਕਰਮਜੀਤ ਸਿੰਘ ਬੈਂਸ ਤੇ ਹੋਰ ਵੀ ਦੋਸ਼ੀਆਂ ਦੀ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਨੇ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਦੋਸ਼ੀਆਂ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ । ਸ਼ਿਕਾਇਕਰਤਾ ਦੇ ਵਕੀਲ ਨੇ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਜਿਸ ਨਾਲ ਇਸ ਮਾਮਲੇ ਤੇ ਅਸਰ ਪੈ ਸਕਦਾ ਹੈ।