by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ 'ਤੇ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਭਾਰਤ ਆਸ਼ੂ ਦੀ ਜ਼ਮਾਨਤ 'ਤੇ 9 ਸਤੰਬਰ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਆਸ਼ੂ ਦੇ ਵਕੀਲ ਨੇ ਕਿਹਾ ਕਿ ਆਸ਼ੂ ਨੂੰ ਸਿਆਸੀ ਬਦਲੇ ਕਾਰਨ ਹੀ ਨਾਮਜ਼ਦ ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਕੀਲ ਨੇ ਕਿਹਾ ਕਿ ਭਾਰਤ ਆਸ਼ੂ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਆਸ਼ੂ ਜਦੋ ਮੰਤਰੀ ਸੀ ਤਾਂ ਉਨ੍ਹਾਂ ਨੇ ਹਰ ਨਿਯਮਾਂ ਦੀ ਪਾਲਣਾ ਕੀਤੀ ਸੀ ਤੇ ਉਨ੍ਹਾਂ ਨੇ ਕੋਈ ਵੀ ਘਪਲਾ ਨਹੀਂ ਕੀਤਾ ਹੈ। ਇਸ ਦੌਰਾਨ ਹੀ ਬਾਕੀ ਵਕੀਲਾਂ ਨੇ ਕਿਹਾ ਕਿ ਘਪਲੇ 'ਚ ਸਿੱਧੇ ਤੋਰ 'ਤੇ ਸਾਬਕਾ ਮੰਤਰੀ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਰਿਕਾਰਡ ਵੀ ਨਹੀਂ ਮਿਲ ਰਿਹਾ ਹੈ। ਅਦਾਲਤ ਨੇ ਬਹਿਸ ਤੋਂ ਬਾਅਦ ਹੁਣ ਭਾਰਤ ਆਸ਼ੂ ਦੀ ਜਮਾਨਤ 'ਤੇ ਫੈਸਲਾ 9 ਸਤੰਬਰ ਲਈ ਸੁਰੱਖਿਅਤ ਰੱਖ ਲਿਆ ਹੈ ।