by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਤੋਂ ਇਕ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ 15 ਸਾਲਾ ਦੀ ਨਾਬਾਲਗ ਕੁੜੀ ਨਾਲ ਇਕ ਵਿਕਤੀ ਵਲੋਂ ਜਬਰ ਜਨਾਹ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਸ਼ਿਕਾਇਤ ਦਰਜ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਕੁੜੀ ਨੇ ਦੋਹਸੀ ਸ਼ੇਰ ਸਿੰਘ ਖਿਲਾਫ ਮਾਮਲਾ ਦਰਜ ਲਿਆ ਗਿਆ ਹੈ। ਪੀੜਤ ਨੇ ਦੱਸਿਆ ਕਿ ਦੋਸ਼ੀ ਕਮਰੇ ਦਾ ਦਰਵਾਜ਼ਾ ਖੁਲਾ ਦੇਖ ਕੇ ਅੰਦਰ ਆ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।