by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਉਸ ਸਮੇ ਹੜਕੰਪ ਮੱਚ ਗਿਆ ਜਦੋ ਇਕ ਕੁੜੀ ਨੇ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਹ ਕੁੜੀ LPU ਵਿੱਚ ਪੜਾਈ ਕਰਦੀ ਹੈ। ਮ੍ਰਿਤਕ ਮਾਨਸਿਕ ਤੋਰ ਤੇ ਪ੍ਰੇਸ਼ਾਨ ਸੀ । ਜਿਸ ਦੇ ਚਲਦੇ ਉਸ ਨੇ ਤੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਕਾਜਲ ਵਾਸੀ ਪਾਣੀਪਤ ਹਰਿਆਣਾ ਦੇ ਰੂਪ ਵਿਚ ਹੋਈ ਹੈ। ਇਹ ਕੁੜੀ ਦੂਜੇ ਸਾਲ ਦੀ ਵਿਦਿਆਰਥਣ ਹੈ ਤੇ ਇਸ ਕੁੜੀ ਦਾ ਭਰਾ ਵੀ ਉਸ ਨਾਲ LPU ਵਿੱਚ ਪੜਦਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ।