by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮਨੀਮਾਜਰਾ ਦੀ ਇੰਦਰਾ ਕਾਲੋਨੀ 'ਚ ਛਾਪੇਮਾਰੀ ਦੌਰਾਨ ਮਹਿਲਾ ਕਾਂਸਟੇਬਲ ਦੀ ਔਰਤ ਨਾਲ ਹਥੋਪਾਈ ਹੋਈ ਹੈ। ਦੱਸ ਦਈਏ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੰਦਰਾ ਕਾਲੋਨੀ ਵਿੱਚ ਗੈਰ ਸਮਾਜਿਕ ਅਨਸਰ ਆਏ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਛਾਪੇਮਾਰੀ ਸ਼ੁਰੂ ਕੀਤੀ ਸੀ। ਛਾਪੇਮਾਰੀ ਦੌਰਾਨ ਹੀ ਕੁਝ ਲੋਕ ਇਕੱਠੇ ਹੋਣਾ ਸ਼ੁਰੂ ਹੋ ਗਏ। ਇਸ ਵਿੱਚ ਸਭ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਿਲ ਸੀ। ਛਾਪੇਮਾਰੀ ਦੌਰਾਨ ਹੀ ਔਰਤਾਂ ਨੇ ਮਹਿਲਾ ਮੁਲਾਜਮਾਂ ਨਾਲ ਕੁੱਟਮਾਰ ਕੀਤੀ । ਇਸ ਕੁੱਟਮਾਰ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਵੀਡੀਓ 'ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਫਿਲਹਾਲ ਪੁਲਿਸ ਮੁਲਾਜ਼ਮ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।