by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੌਰੇ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਾਮੀ ਕੰਪਨੀਆਂ ਨਾਲ ਵਿਚਾਰ ਚਰਚਾ ਚੱਲ ਰਿਹਾ ਹੈ ਤੇ ਉਹ ਪੰਜਾਬ ਨਾਲ ਨਿਵੇਸ਼ ਦਾ ਕੰਮ ਕਰਨ ਗਿਆ । ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਹਿਸਾ ਲਿਆ ਸੀ। ਇਸ ਦੌਰਾਨ ਬਹੁਤ ਸਾਰੀਆਂ ਕੰਪਨੀਆਂ ਨੇ ਪੰਜਾਬ 'ਚ ਨਿਵੇਸ਼ ਕਰਨ ਲਈ ਹਾਮੀ ਭਰੀ ਹੈ। ਇਸ ਦੌਰਾਨ CM ਮਾਨ ਨੇ ਜਰਮਨੀ ਉਦਯੋਗਪਤੀਆਂ ਨੂੰ ਫਰਵਰੀ 23-24 ਵਿੱਚ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। CM ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ।