ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪਿੰਡ ਭੋਪਰ ਦੇ ਵਸਨੀਕ ਆਕਾਸ਼ ਭੱਟੀ ਦੀ ਹਸਪਤਾਲ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਪਰਿਵਾਰਿਕ ਮੈਬਰਾਂ ਦਾ ਦੋਸ਼ ਹੈ ਕਿ ਡਾਕਟਰਾਂ ਦੀ ਲਾਪ੍ਰਵਾਹੀ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਕਾਰਨ ਪਰਿਵਾਰਿਕ ਮੈਬਰਾਂ ਨੇ ਕਰੀਬ 5 ਘੰਟੇ ਤੱਕ ਚੱਕਾ ਜਾਮ ਕਰਕੇ ਡਾਕਟਰਾਂ ਖਿਲਾਫ ਨਾਅਰੇਬਾਜ਼ੀ ਕੀਤੀ। ਉਥੇ ਹੀ ਮ੍ਰਿਤਕ ਦੀ ਮਾਂ ਨੇ ਕਿਹਾ ਕਿ ਗਲਤ ਦਵਾਈ ਤੇ ਟੀਕਾ ਲਗਾਉਣ ਨਾਲ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ।
ਮ੍ਰਿਤਕ ਨੌਜਵਾਨ ਦਾ ਇਲਾਜ਼ ਕਰਨ ਵਾਲੇ ਡਾਕਟਰ ਨੇ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੱਲ ਇਕ ਆਕਾਸ਼ ਨਾਮ ਦੇ ਨੌਜਵਾਨ ਨੂੰ ਉਸ ਦੇ ਪਰਿਵਾਰਿਕ ਮੈਬਰ ਹਸਪਤਾਲ ਇਲਾਜ਼ ਲਈ ਲੈ ਕੇ ਆਏ ਸੀ। ਜਾਂਚ ਤੋਂ ਪਤਾ ਲੱਗਾ ਸੀ ਕਿ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦੇ ਕੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਸੀ। ਇਲਾਜ਼ ਦੌਰਾਨ ਅਚਾਨਕ ਸਿਹਤ ਖ਼ਰਾਬ ਜ਼ਿਆਦਾ ਹੋਣ ਕਾਰਨ ਉਸ ਦੀ ਮੌਤ ਹੋ ਗਈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾਵੇਗਾ । ਫਿਰ ਹੀ ਮੌਤ ਦੇ ਕਾਰਨ ਦਾ ਪਤਾ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਵਾਈਆਂ ਹੈ ।