by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਜੰਮੂ ਕਸ਼ਮੀਰ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ, ਜਿਥੇ ਇਕ ਮਿੰਨੀ ਬੱਸ ਦਾ ਭਿਆਨਕ ਹਾਦਸਾ ਹੋ ਗਿਆ ਹੈ। ਇਸ ਹਾਦਸੇ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਹੈ ਤੇ 25 ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ । ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਮੰਡੀ ਤਹਿਸੀਲ ਦੇ ਸਰਹੱਦੀ ਇਲਾਕੇ ਨੇੜੇ ਇਕ ਮਿੰਨੀ ਬੱਸ ਡੂੰਘੀ ਖੱਡ 'ਚ ਡਿੱਗ ਗਈ ਹੈ।
ਜਿਸ 'ਚ 11 ਲੋਕਾਂ ਦੀ ਮੌਤ ਹਯੋ ਗਈ ਹੈ ਜਦਕਿ 25 ਤੋਂ ਵੱਧ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਫੋਜ ਵਲੋਂ ਬਚਾਅ ਮੁਹਿੰਮ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਕੂਲ ਦੇ ਵਿਦਿਆਰਥੀ ਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀ ਮੌਜੂਦ ਸੀ । ਇਸ ਹਾਦਸੇ ਨੂੰ ਲੈ ਕੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।